27
Sep
ਗੁਰਪ੍ਰੀਤ ਸਿੰਘ :- ਸਾਬਕਾ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਰੂਪਨਗਰ ਅਤੇ ਲੁਧਿਆਣਾ ਸਥਿਤ ਘਰਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਟੀਮਾਂ ਵੱਲੋਂ ਦੋਵੇਂ ਥਾਵਾਂ ’ਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਅਮਰਜੀਤ ਚਾਵਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਦੱਸ ਦਈਏ ਕਿ ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਰੇਪ ਕੇਸ ‘ਚ ਫਰਾਰ ਚੱਲ ਰਹੇ ਨੇ, ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ‘ਚ ਹਨ। ਚਾਵਲਾ ਖ਼ਿਲਾਫ਼ ਬਹਿਰੀਨ ਰਹਿੰਦੀ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਜਬਰ-ਜਨਾਹ ਦਾ ਮਾਮਲਾ ਦਰਜ ਹੈ। ਇਸ ਮਾਮਲੇ ਵਿੱਚ ਪੁਲਿਸ…
