Ambala

ਅੰਬਾਲਾ ਵਿੱਚ ਯਾਤਰੀਆਂ ਨੇ ‘ਵੰਦੇ ਭਾਰਤ’ ਰੇਲ ਗੱਡੀ ਰੋਕੀ

ਅੰਬਾਲਾ ਵਿੱਚ ਯਾਤਰੀਆਂ ਨੇ ‘ਵੰਦੇ ਭਾਰਤ’ ਰੇਲ ਗੱਡੀ ਰੋਕੀ

ਨੈਸ਼ਨਲ ਟਾਈਮਜ਼ ਬਿਊਰੋ :- ਇੱਥੇ ਯਾਤਰੀਆਂ ਨੇ ਇਕ ਰੇਲ ਗੱਡੀ ਦੇ ਲੇਟ ਹੋਣ ਕਾਰਨ ਹੰਗਾਮਾ ਕਰ ਦਿੱਤਾ ਤੇ ਵੰਦੇ ਭਾਰਤ ਵਿਚ ਜਬਰੀ ਚੜ੍ਹਨ ਦੀ ਕੋਸ਼ਿਸ਼ ਕੀਤੀ ਜਦ ਰੇਲਵੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਯਾਤਰੀਆਂ ਨੇੇ ਹੰਗਾਮਾ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਯਾਤਰੀ ਰੇਲਵੇ ਟਰੈਕ ’ਤੇ ਖੜ੍ਹ ਗਏ। ਜਾਣਕਾਰੀ ਅਨੁਸਾਰ ਰੇਲਵੇ ਵਲੋਂ ਅੰਬਾਲਾ ਤੋਂ ਹਿਮਾਚਲ ਪ੍ਰਦੇਸ਼ ਦੇ ਇੰਦੌਰਾ ਲਈ ਲੋਕਲ ਗੱਡੀ ਚਲਾਈ ਜਾਂਦੀ ਹੈ ਤੇ ਇਸ ਗੱਡੀ ਦਾ ਰੂਟ ਕੁਝ ਦਿਨ ਪਹਿਲਾਂ ਬਦਲ ਦਿੱਤਾ ਗਿਆ ਸੀ ਜਿਸ ਕਾਰਨ ਸਰਕਾਰੀ ਡਿਊਟੀਆਂ ’ਤੇ ਜਾਣ ਵਾਲੇ ਮੁਲਾਜ਼ਮ ਕੁਝ ਦਿਨਾਂ ਤੋਂ ਲੇਟ ਹੋ ਰਹੇ ਸਨ ਤੇ ਇਹ ਗੱਡੀ ਅੱਜ ਵੀ…
Read More
ਅੰਬਾਲਾ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ, ਜ਼ਿਲ੍ਹਾ ਮੈਜਿਸਟਰੇਟ ਨੇ ਦਫ਼ਤਰ ਬੰਦ ਕਰਨ ਦੇ ਦਿੱਤੇ ਹੁਕਮ

ਅੰਬਾਲਾ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ, ਜ਼ਿਲ੍ਹਾ ਮੈਜਿਸਟਰੇਟ ਨੇ ਦਫ਼ਤਰ ਬੰਦ ਕਰਨ ਦੇ ਦਿੱਤੇ ਹੁਕਮ

ਅੰਬਾਲਾ (ਨੈਸ਼ਨਲ ਟਾਈਮਜ਼): ਅੰਬਾਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਅੱਜ ਸਵੇਰੇ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ। ਇਸ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਡੀਸੀ ਦਫ਼ਤਰ ਨੂੰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ।ਅੰਬਾਲਾ ਦੇ ਡਿਪਟੀ ਕਮਿਸ਼ਨਰ ਅਜੈ ਤੋਮਰ ਨੇ ਦੱਸਿਆ ਕਿ ਈਮੇਲ ਪ੍ਰਾਪਤ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ, ਡੌਗ ਸਕੁਐਡ ਅਤੇ ਐਂਟੀ-ਬੰਬ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਦਫ਼ਤਰ ਅਤੇ ਆਸਪਾਸ ਦੇ ਇਲਾਕੇ ਦੀ ਬਾਰੀਕੀ ਨਾਲ…
Read More
ਜੈਸਲਮੇਰ ਤੇ ਅੰਬਾਲਾ ‘ਚ ਸਖ਼ਤ ਸੁਰੱਖਿਆ ਨਿਰਦੇਸ਼, ਬਲੈਕਆਊਟ ਤੇ ਆਵਾਜਾਈ ‘ਤੇ ਪਾਬੰਦੀਆਂ

ਜੈਸਲਮੇਰ ਤੇ ਅੰਬਾਲਾ ‘ਚ ਸਖ਼ਤ ਸੁਰੱਖਿਆ ਨਿਰਦੇਸ਼, ਬਲੈਕਆਊਟ ਤੇ ਆਵਾਜਾਈ ‘ਤੇ ਪਾਬੰਦੀਆਂ

ਅੰਬਾਲਾ, 9 ਮਈ: ਪਾਕਿਸਤਾਨ ਤੋਂ ਸੰਭਾਵੀ ਹਵਾਈ ਹਮਲੇ ਦੇ ਡਰ ਕਾਰਨ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ। ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਬਾਜ਼ਾਰਾਂ ਨੂੰ ਬੰਦ ਕਰਨ, ਬਲੈਕਆਊਟ ਲਾਗੂ ਕਰਨ ਅਤੇ ਆਮ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਵਰਗੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਦਿੱਤਾ ਹੈ ਕਿ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਬਲੈਕਆਊਟ ਲਾਗੂ ਰਹੇਗਾ। ਇਸ ਸਮੇਂ ਦੌਰਾਨ, ਸਾਰੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ਨੂੰ ਆਪਣੀ ਬਿਜਲੀ ਬੰਦ ਰੱਖਣ ਲਈ ਕਿਹਾ ਗਿਆ…
Read More
ਜ਼ੀਰਕਪੁਰ-ਅੰਬਾਲਾ ਹਾਈਵੇਅ ਨੇੜੇ ਪੁਲਿਸ ਮੁਕਾਬਲੇ ‘ਚ ਗੈਂਗਸਟਰ ਮੈਕਸੀ ਜ਼ਖਮੀ, ਪਿਸਤੌਲ ਬਰਾਮਦ

ਜ਼ੀਰਕਪੁਰ-ਅੰਬਾਲਾ ਹਾਈਵੇਅ ਨੇੜੇ ਪੁਲਿਸ ਮੁਕਾਬਲੇ ‘ਚ ਗੈਂਗਸਟਰ ਮੈਕਸੀ ਜ਼ਖਮੀ, ਪਿਸਤੌਲ ਬਰਾਮਦ

ਚੰਡੀਗੜ੍ਹ, 1 ਮਾਰਚ (ਗੁਰਪ੍ਰੀਤ ਸਿੰਘ): ਸੰਗਠਿਤ ਅਪਰਾਧ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਵਿੱਚ, ਐਸਏਐਸ ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਡੇਰਾਬੱਸੀ ਵਿੱਚ ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਘੱਗਰ ਪੁਲ ਨੇੜੇ ਇੱਕ ਪੁਲਿਸ ਮੁਕਾਬਲੇ ਵਿੱਚ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਜ਼ਖਮੀ ਕਰ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਸੀ। ਰਾਜਾਸਾਂਸੀ ਅੰਮ੍ਰਿਤਸਰ ਦੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਸੰਚਾਲਕ ਹੈ ਅਤੇ ਉਨ੍ਹਾਂ ਵੱਲੋਂ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ। ਹਾਲ ਹੀ…
Read More