01
Sep
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਵੜਿੰਗ ਨੇ ਪੱਤਰ ਵਿੱਚ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿੱਥੇ ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ਹਾਲਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ’ਤੇ ਦਖਲ ਦਿੰਦਿਆਂ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ ਪਰ ਅੱਜ ਉਸੇ…
