26
Jan
ਚੰਡੀਗੜ੍ਹ : ਨਾਭਾ ’ਚ ਮਾਰਕੀਟ ਇਲਾਕੇ ਅੰਦਰ ਡਿਊਟੀ ਕਰ ਰਹੇ ਹੈੱਡ ਕਾਂਸਟੇਬਲ ਦੀ ਦਿਨ-ਦਿਹਾੜੇ ਹੱਤਿਆ ਹੋਣ ਦੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਕਿਹਾ ਕਿ ਨਾਭਾ ਦੇ ਭੀੜ-ਭਾੜ ਵਾਲੇ ਮਾਰਕੀਟ ਇਲਾਕੇ ’ਚ 5 ਤੋਂ 6 ਹਮਲਾਵਰਾਂ ਵੱਲੋਂ ਹੈੱਡ ਕਾਂਸਟੇਬਲ ਦੀ ਹੱਤਿਆ ਕੀਤੀ ਗਈ। ਇਹ ਘਟਨਾ ਸੂਬੇ ’ਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਵਿਭਾਗ ਦੇ ਮੁਲਾਜ਼ਮ ਹੀ ਸੜਕਾਂ ’ਤੇ ਸੁਰੱਖਿਅਤ ਨਹੀਂ ਹਨ ਤਾਂ…
