08
May
ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਕਈ ਮੈਂਬਰਾਂ ’ਤੇ ਗੈਰ-ਅੰਮ੍ਰਿਤਧਾਰੀ ਹੋਣ ਦੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਤਲਬ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੀਵਾਨ ਦੇ ਸਮੂਹ ਮੈਂਬਰ ਆਪਣੇ ਅੰਮ੍ਰਿਤਧਾਰੀ ਹੋਣ ਸਬੰਧੀ ਸਰਟੀਫਿਕੇਟ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਕਰਨ। ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਕਾਰਜਕਾਰਨੀ ਕਮੇਟੀ ਦੇ 21 ਮੈਂਬਰ ਪੇਸ਼ ਹੋਏ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਵੱਲੋਂ…
