Amritpal Singh

ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

ਚੰਡੀਗੜ੍ਹ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹੈ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇਕ ਪੋਸਟਲ…
Read More

ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ

ਬਠਿੰਡਾ: ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਕਾਰਨ ਖ਼ਬਰਾਂ ਵਿਚ ਆਈ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿਚ ਪੁਲਸ ਦੀ ਜਾਂਚ ਤੇਜ਼ ਹੋ ਗਈ ਹੈ ਪਰ ਦੋਵਾਂ ਮੁਲਜ਼ਮਾਂ ਬਾਰੇ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਨਾਲ ਹੀ ਬਠਿੰਡਾ ਪੁਲਸ ਦੋ ਹੋਰ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਅਮਨੀਤ ਕੌਂਡਲ ਨੇ ਕਿਹਾ ਕਿ ਹੁਣ ਤੱਕ ਕਤਲ ਕੇਸ ਵਿਚ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ,…
Read More
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਟਿੰਡਰ ਅਕਾਊਂਟ ਦੀ ਜਾਂਚ ਕੀਤੀ ਸ਼ੁਰੂ, ਕਤਲ ਕੇਸ ‘ਚ ਮੰਗੇ ਵੇਰਵੇ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਟਿੰਡਰ ਅਕਾਊਂਟ ਦੀ ਜਾਂਚ ਕੀਤੀ ਸ਼ੁਰੂ, ਕਤਲ ਕੇਸ ‘ਚ ਮੰਗੇ ਵੇਰਵੇ

ਚੰਡੀਗੜ੍ਹ, 7 ਜੂਨ : ਪੰਜਾਬ ਪੁਲਿਸ ਨੇ ਖਾਲਿਸਤਾਨ ਪੱਖੀ ਆਗੂ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਕਥਿਤ ਤੌਰ 'ਤੇ ਜੁੜੇ ਇੱਕ ਟਿੰਡਰ ਅਕਾਊਂਟ ਦੇ ਵੇਰਵੇ ਮੰਗੇ ਹਨ। ਇਹ ਕਾਰਵਾਈ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਡੇਟਿੰਗ ਐਪ ਟਿੰਡਰ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਖਾਤੇ ਦੀ ਪੂਰੀ ਜਾਣਕਾਰੀ ਮੰਗੀ ਹੈ, ਜੋ ਕਿ "ਅੰਮ੍ਰਿਤ ਸੰਧੂ" ਦੇ ਨਾਮ ਹੇਠ ਚਲਾਇਆ ਜਾ ਰਿਹਾ ਸੀ ਅਤੇ ਜਿਸਦਾ ਅੰਮ੍ਰਿਤਪਾਲ ਸਿੰਘ ਨਾਲ ਸਬੰਧ ਹੋਣ ਦਾ ਸ਼ੱਕ ਹੈ। ਪੁਲਿਸ ਅਨੁਸਾਰ, ਗੁਰਪ੍ਰੀਤ ਸਿੰਘ ਹਰੀ ਨੌ ਦੀ 9 ਅਕਤੂਬਰ, 2024 ਨੂੰ ਗੋਲੀ ਮਾਰ…
Read More
ਅੰਮ੍ਰਿਤਪਾਲ ਨੂੰ ਨਹੀਂ ਮਿਲੀ ਰਾਹਤ, NSA ਚ ਇੱਕ ਸਾਲ ਹੋਰ ਵਾਧਾ

ਅੰਮ੍ਰਿਤਪਾਲ ਨੂੰ ਨਹੀਂ ਮਿਲੀ ਰਾਹਤ, NSA ਚ ਇੱਕ ਸਾਲ ਹੋਰ ਵਾਧਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਦੇ ਨੌਂ ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ ਨੂੰ ਵਾਧਾ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ।ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦਾ ਮਾਮਲਾ ਇੱਕ ਅਪਵਾਦ ਸੀ ਕਿਉਂਕਿ ਕੁਝ ਵਾਧੂ ਸਬੂਤਾਂ ਕਾਰਨ ਕਿ ਉਹ ਰਾਜ ਦੀ ਕਾਨੂੰਨ ਵਿਵਸਥਾ ਲਈ ਖ਼ਤਰਾ ਬਣਿਆ ਹੋਇਆ ਹੈ।ਹਿਰਾਸਤ ਵਿੱਚ ਇੱਕ…
Read More
ਅਜਨਾਲਾ ਹਮਲਾ ਮਾਮਲਾ: ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ 1 ਮਈ ਤੱਕ ਨਿਆਇਕ ਹਿਰਾਸਤ ‘ਚ ਭੇਜਿਆ!

ਅਜਨਾਲਾ ਹਮਲਾ ਮਾਮਲਾ: ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ 1 ਮਈ ਤੱਕ ਨਿਆਇਕ ਹਿਰਾਸਤ ‘ਚ ਭੇਜਿਆ!

ਨੈਸ਼ਨਲ ਟਾਈਮਜ਼ ਬਿਊਰੋ :- ਅਜਨਾਲਾ ਪੁਲਿਸ ਸਟੇਸ਼ਨ 'ਤੇ ਫਰਵਰੀ 2023 ਵਿੱਚ ਹੋਏ ਹਮਲੇ ਦੇ ਮਾਮਲੇ ਵਿੱਚ ਦਰਜ ਕੀਤੀ ਗਈ 39 ਨੰਬਰ ਐਫਆਈਆਰ ਤਹਿਤ ਪੁਲਿਸ ਨੇ ਹੁਣ ਤੱਕ 40 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਪੱਪਲਪ੍ਰੀਤ ਸਿੰਘ ਨੂੰ ਅੱਜ ਰਿਮਾਂਡ ਖਤਮ ਹੋਣ 'ਤੇ ਮੁੜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਪੁਲਿਸ ਦੇ ਵਧੂ ਰਿਮਾਂਡ ਦੀ ਮੰਗ ਨੂੰ ਰੱਦ ਕਰਦਿਆਂ ਪੱਪਲਪ੍ਰੀਤ ਸਿੰਘ ਨੂੰ 1 ਮਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ। ਅਹੁਦੇਦਾਰਾਂ ਦੇ ਅਨੁਸਾਰ, ਪੱਪਲਪ੍ਰੀਤ ਸਿੰਘ ਤੋਂ ਪੁਲਿਸ ਨੂੰ ਕੋਈ ਵੀ ਵੱਡੀ ਬਰਾਮਦਗੀ ਨਹੀਂ ਹੋਈ। ਵਕੀਲ ਰਿਤੂ ਰਾਜ ਨੇ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ…
Read More
ਅੰਮ੍ਰਿਤਸਰ ਬ੍ਰੇਕਿੰਗ – ਅੰਮ੍ਰਿਤਪਾਲ ‘ਤੇ ਲੱਗਿਆ ਐਨਐਸਏ ਹੋਰ ਵਧਾਉਣ ਦੀ ਤਿਆਰੀ, ਅਸਾਮ ਤੋਂ ਲਿਆਂਦੇ ਜਾਣ ਦੀ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ ਬ੍ਰੇਕਿੰਗ – ਅੰਮ੍ਰਿਤਪਾਲ ‘ਤੇ ਲੱਗਿਆ ਐਨਐਸਏ ਹੋਰ ਵਧਾਉਣ ਦੀ ਤਿਆਰੀ, ਅਸਾਮ ਤੋਂ ਲਿਆਂਦੇ ਜਾਣ ਦੀ ਪ੍ਰਕਿਰਿਆ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਇੱਕ ਟੀਮ ਆਸਾਮ ਦੀ ਡਿੱਬਰੂਗੜ ਜੇਲ ਵੱਲ ਰਵਾਨਾ ਹੋ ਗਈ ਹੈ। ਇਹ ਟੀਮ ਅੰਮ੍ਰਿਤਪਾਲ ਨੂੰ ਟਰਾਂਜਿਟ ਰਿਮਾਂਡ 'ਤੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ, ਕਿਉਂਕਿ ਉਸ 'ਤੇ ਲਗਾਇਆ ਗਿਆ ਕਾਲਾ ਕਾਨੂੰਨ ਐਨਐਸਏ (ਨੈਸ਼ਨਲ ਸਿਕਯੂਰਟੀ ਐਕਟ) 23 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਪੁਲਸ ਅਧਿਕਾਰੀਆਂ ਅਨੁਸਾਰ ਅੰਮ੍ਰਿਤਪਾਲ ਨੂੰ ਅਜਨਾਲਾ ਥਾਣੇ 'ਚ ਦਰਜ ਇਕ ਐਫ ਆਈ ਆਰ ਦੇ ਮਾਮਲੇ ਵਿੱਚ ਪੰਜਾਬ ਲਿਆ ਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਐਫਆਈਆਰ 'ਚ ਉਸ ਉੱਤੇ ਗੰਭੀਰ…
Read More
ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਅਜਨਾਲਾ ਕੋਰਟ ’ਚ ਪੇਸ਼, ਮਿਲਿਆ 3 ਦਿਨ ਦਾ ਰਿਮਾਂਡ

ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਅਜਨਾਲਾ ਕੋਰਟ ’ਚ ਪੇਸ਼, ਮਿਲਿਆ 3 ਦਿਨ ਦਾ ਰਿਮਾਂਡ

ਅਜਨਾਲਾ/ਅੰਮ੍ਰਿਤਸਰ- ਫਰਵਰੀ 2023 ’ਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿਚ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਲੋਕ ਸਭਾ ਮੈਂਬਰ ਖਡੂਰ ਸਾਹਿਬ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਅਤੇ ਉਸਦੇ ਸਾਥੀਆਂ ’ਤੇ ਥਾਣਾ ਅਜਨਾਲਾ ’ਚ ਮੁਕੱਦਮਾ ਨੰਬਰ 39 ਵਿਚ ਧਾਰਾ 307,353,186 ਤਹਿਤ ਕੀਤੇ ਗਏ ਮੁਕੱਦਮੇ ’ਚ ਸ਼ਾਮਲ ਡਿਬੜੂਗੜ੍ਹ ਜੇਲ੍ਹ ’ਚੋਂ ਲਿਆਂਦੇ ਗਏ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਸ ਬਲ ਨਾਲ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦਾ ਰਿਮਾਂਡ ਦਿੱਤਾ ਹੈ। ਦੱਸ ਦਈਏ ਕਿ ਥਾਣਾ ਅਜਨਾਲਾ 2023 ਫਰਵਰੀ ’ਚ ਕੀਤੇ ਗਏ ਹਮਲੇ ਸੰਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
Read More
ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA, ਜਲਦ ਹੀ ਲਿਆਂਦਾ ਜਾਵੇਗਾ ਪੰਜਾਬ!

ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA, ਜਲਦ ਹੀ ਲਿਆਂਦਾ ਜਾਵੇਗਾ ਪੰਜਾਬ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਦੀ ਇੱਕ ਟੀਮ ਮੰਗਲਵਾਰ ਨੂੰ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਅਤੇ ਪਪਲਪ੍ਰੀਤ ਸਿੰਘ ਜਿਸ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਹਿਰਾਸਤ ਵਿੱਚ ਲਿਆ। ਪੱਪਲਪ੍ਰੀਤ ਸਿੰਘ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਉੱਥੋਂ ਦੀ ਜੇਲ ਵਿੱਚ ਬੰਦ ਹੈ।  ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਰਕਾਰ ਨੇ ਐਨਐਸਏ ਅਧੀਨ ਪਪਲਪ੍ਰੀਤ ਦੀ ਹਿਰਾਸਤ ਨੂੰ ਨਹੀਂ ਵਧਾਇਆ ਹੈ ਅਤੇ ਉਸ ਦੀ ਨਜ਼ਰਬੰਦੀ ਦੀ ਮਿਆਦ ਅੱਜ 9 ਅਪ੍ਰੈਲ ਨੂੰ ਖ਼ਤਮ ਹੋ ਗਈ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮ ਅਸਾਮ ਲਈ ਰਵਾਨਾ ਹੋਈ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਪਪਲਪ੍ਰੀਤ…
Read More

ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ ‘ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ ‘ਚ

ਅਜਨਾਲਾ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ 'ਜਥੇਬੰਦੀ ਵਾਰਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਅਤੇ ਸਭ ਤੋਂ ਨੇੜਲੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੀ ਕਾਰਵਾਈ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਹੁੰਦਿਆਂ ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਕ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਕੋਲੋਂ ਦੋ ਰਾਈਫਲ ਰਿਕਵਰ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਜਾਣਕਾਰੀ ਮਾਨਯੋਗ ਅਦਾਲਤ ਨੂੰ ਲਿਖਤੀ ਰੂਪ ਵਿੱਚ ਪੇਸ਼ ਕੀਤੀ ਗਈ ਹੈ ਅਤੇ ਮਾਣਯੋਗ ਅਜਨਾਲਾ ਅਦਾਲਤ ਨੇ ਮੁਲਜ਼ਮ ਵਰਿੰਦਰ ਸਿੰਘ ਨੂੰ ਮੁੜ 14 ਦਿਨ ਦੀ ਜੁਡੀਸ਼ਅਲ ਨਿਆਇਕ ਹਿਰਾਸਤ ਵਿੱਚ ਭੇਜ…
Read More
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ 5 ਦਿਨਾਂ ਪੁਲਿਸ ਰਿਮਾਂਡ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ 5 ਦਿਨਾਂ ਪੁਲਿਸ ਰਿਮਾਂਡ

ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਪੰਜਾਬ ਲਿਆਂਦਾ ਗਿਆ ਹੈ। ਅਤੇ ਅਜਨਾਲਾ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਫੌਜੀ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਫੌਜੀ 'ਤੇ ਲਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਅਜਨਾਲਾ ਪੁਲਿਸ ਦੀ ਇੱਕ ਟੀਮ ਉਸ ਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਸੀ। ਵਰਿੰਦਰ ਫੌਜੀ ਦੇ ਅੰਮ੍ਰਿਤਸਰ ਵਾਪਸ ਆਉਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ। ਅਜਨਾਲਾ ਦੇ…
Read More
ਅੰਮ੍ਰਿਤਪਾਲ ਦੇ 7 ਸਾਥੀਆਂ ਦਾ ਰਿਮਾਂਡ ਅੱਜ ਹੋ ਰਿਹਾ ਹੈ ਖ਼ਤਮ ; ਪੁਲਿਸ ਮੁੜ ਅਜਨਾਲਾ ਕੋਰਟ ‘ਚ ਕਰੇਗੀ ਪੇਸ਼

ਅੰਮ੍ਰਿਤਪਾਲ ਦੇ 7 ਸਾਥੀਆਂ ਦਾ ਰਿਮਾਂਡ ਅੱਜ ਹੋ ਰਿਹਾ ਹੈ ਖ਼ਤਮ ; ਪੁਲਿਸ ਮੁੜ ਅਜਨਾਲਾ ਕੋਰਟ ‘ਚ ਕਰੇਗੀ ਪੇਸ਼

ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ (Amritpal Singh) ਦੇ 7 ਸਾਥੀਆਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਪੁਲਿਸ ਅੱਜ ਮੁੜ ਉਹਨਾਂ ਨੂੰ ਅਜਨਾਲਾ ਕੋਰਟ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚ ਦਲਜੀਤ ਸਿੰਘ ਕਾਹਨਵਾਲ, ਗੁਰਮੀਤ ਸਿੰਘ ਭਾਗਨਾ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ NSA ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ…
Read More
ਅੰਮ੍ਰਿਤਪਾਲ ਸਿੰਘ ਤੋਂ ਹਟਾਇਆ ਜਾ ਸਕਦਾ ਹੈ NSA, ਪੰਜਾਬ ਸਰਕਾਰ ਨੇ ਦਿੱਤੇ ਸੰਕੇਤ

ਅੰਮ੍ਰਿਤਪਾਲ ਸਿੰਘ ਤੋਂ ਹਟਾਇਆ ਜਾ ਸਕਦਾ ਹੈ NSA, ਪੰਜਾਬ ਸਰਕਾਰ ਨੇ ਦਿੱਤੇ ਸੰਕੇਤ

ਚੰਡੀਗੜ੍ਹ: ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਹਟਾਉਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਅਨੁਸਾਰ, ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ ਹੈ। ਅੰਮ੍ਰਿਤਪਾਲ ਸਿੰਘ 'ਤੇ ਲਗਾਇਆ ਗਿਆ NSA 22 ਮਾਰਚ ਨੂੰ ਖਤਮ ਹੋ ਗਿਆ ਸੀ, ਅਤੇ ਹੁਣ ਤੱਕ ਇਸਦੀ ਮਿਆਦ ਵਧਾਉਣ ਦਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਸ਼ੁੱਕਰਵਾਰ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੂਤਰਾਂ…
Read More
ਅੰਮ੍ਰਿਤਸਰ – ਅੰਮ੍ਰਿਤਪਾਲ ਸਿੰਘ ਦੇ 7 ਸਾਥੀ ਅਦਾਲਤ ‘ਚ ਪੇਸ਼, 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ

ਅੰਮ੍ਰਿਤਸਰ – ਅੰਮ੍ਰਿਤਪਾਲ ਸਿੰਘ ਦੇ 7 ਸਾਥੀ ਅਦਾਲਤ ‘ਚ ਪੇਸ਼, 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੱਜ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਉਨ੍ਹਾਂ ਨੂੰ 25 ਮਾਰਚ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਖ਼ਤ ਸੁਰੱਖਿਆ ਪ੍ਰਬੰਧ ਸਵੇਰੇ 8 ਵਜੇ ਹੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਪੁਲਿਸ ਅਜਨਾਲਾ ਕੋਰਟ ਪਹੁੰਚੀ, ਜਦ ਕਿ ਅਦਾਲਤ 10 ਵਜੇ ਖੁੱਲੀ। ਸੁਰੱਖਿਆ ਕਾਰਨਾਂ ਕਰਕੇ ਕੋਰਟ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਮੀਡੀਆ ਨੂੰ ਵੀ ਦੂਰੇ ਰੱਖਿਆ ਗਿਆ। 7 ਦੀ ਬਜਾਏ…
Read More
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ: ਅੰਮ੍ਰਿਤਪਾਲ ਸਿੰਘ ਤੋਂ ਹਟਾਇਆ ਜਾਵੇ NSA

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ: ਅੰਮ੍ਰਿਤਪਾਲ ਸਿੰਘ ਤੋਂ ਹਟਾਇਆ ਜਾਵੇ NSA

ਚੰਡੀਗੜ੍ਹ : ਅੱਜ ਮੰਜੀ ਸਾਹਿਬ 'ਚ ਹੋਈ ਇਕ ਵਿਸ਼ੇਸ਼ ਬੈਠਕ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ 'ਤੇ ਤੀਖ਼ੇ ਹਮਲੇ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਤਿੰਨ ਸਾਥੀਆਂ 'ਤੇ ਲੱਗੀ ਐਨਐਸਏ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਉਨ੍ਹਾਂ ਉੱਤੇ ਜ਼ੁਲਮ ਢਾਹ ਰਹੀ ਹੈ। ਜਥੇਦਾਰ ਨੇ ਕਿਹਾ, "ਅੰਮ੍ਰਿਤਪਾਲ ਸਿੰਘ ਅਤੇ ਹੋਰ ਸਾਥੀਆਂ ਨੂੰ ਬਿਨਾ ਵਜ੍ਹਾ ਜੇਲ੍ਹ 'ਚ ਰੱਖਿਆ ਗਿਆ ਹੈ, ਜੋ ਕਿ ਗਲਤ ਹੈ। ਜਦ ਕਿ ਹੋਰ ਰਾਜਾਂ ਵਿੱਚ ਐਨਐਸਏ ਦੀ ਮਿਆਦ ਇੱਕ ਸਾਲ ਹੈ, ਪੰਜਾਬ ਵਿੱਚ ਇਹ ਦੋ ਸਾਲ ਤੱਕ ਵਧਾ ਦਿੱਤੀ ਜਾਂਦੀ ਹੈ। ਇਹ ਸਿੱਖਾਂ…
Read More
ਅੰਮ੍ਰਿਤਪਾਲ ਸਿੰਘ ਦੀ ਛੁੱਟੀ ਦੀ ਅਪੀਲ 10 ਮਾਰਚ ਨੂੰ ਲੋਕ ਸਭਾ ‘ਚ ਕੀਤੀ ਜਾਵੇਗੀ ਪੇਸ਼

ਅੰਮ੍ਰਿਤਪਾਲ ਸਿੰਘ ਦੀ ਛੁੱਟੀ ਦੀ ਅਪੀਲ 10 ਮਾਰਚ ਨੂੰ ਲੋਕ ਸਭਾ ‘ਚ ਕੀਤੀ ਜਾਵੇਗੀ ਪੇਸ਼

ਚੰਡੀਗੜ੍ਹ, 4 ਮਾਰਚ: ਕੇਂਦਰ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਅੰਮ੍ਰਿਤਪਾਲ ਸਿੰਘ ਸਮੇਤ ਗੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀਆਂ ਅਰਜ਼ੀਆਂ ਸੰਬੰਧੀ ਸਿਫ਼ਾਰਸ਼ਾਂ 10 ਮਾਰਚ ਨੂੰ ਲੋਕ ਸਭਾ ਵਿੱਚ ਰੱਖੀਆਂ ਜਾਣਗੀਆਂ। ਇਹ ਅਪਡੇਟ ਲੋਕ ਸਭਾ ਸਪੀਕਰ ਵੱਲੋਂ ਅਜਿਹੀਆਂ ਬੇਨਤੀਆਂ ਦੀ ਜਾਂਚ ਲਈ 15 ਮੈਂਬਰੀ ਕਮੇਟੀ ਗਠਿਤ ਕਰਨ ਤੋਂ ਇੱਕ ਹਫ਼ਤੇ ਬਾਅਦ ਆਇਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੇ ਡਿਵੀਜ਼ਨ ਬੈਂਚ ਦੇ ਸਾਹਮਣੇ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ, ਭਾਰਤ ਦੇ ਵਧੀਕ ਸਾਲਿਸਟਰ-ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਦੇ ਨਾਲ ਅਦਾਲਤ ਨੂੰ ਦੱਸਿਆ ਕਿ ਕਮੇਟੀ ਨੇ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ…
Read More
ਰੱਦ ਹੋ ਸਕਦੀ MP ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ, 60 ਦਿਨ ਗੈਰ ਹਾਜ਼ਰ ਰਿਹਾ ਤਾਂ ਮੈਂਬਰਸ਼ਿਪ ਹੋਵੇਗੀ ਰੱਦ

ਰੱਦ ਹੋ ਸਕਦੀ MP ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ, 60 ਦਿਨ ਗੈਰ ਹਾਜ਼ਰ ਰਿਹਾ ਤਾਂ ਮੈਂਬਰਸ਼ਿਪ ਹੋਵੇਗੀ ਰੱਦ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਉਹ ਲਗਾਤਾਰ 60 ਦਿਨ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਖੁੱਸਣ ਦਾ ਖ਼ਤਰਾ ਹੈ। ਪਟੀਸ਼ਨ ਦੇ ਮੁੱਖ ਅੰਸ਼:ਮੈਂਬਰਸ਼ਿਪ ਜੋਖਮ: ਲੋਕ ਸਭਾ ਸਕੱਤਰੇਤ ਨੇ ਉਨ੍ਹਾਂ ਨੂੰ 46 ਦਿਨਾਂ ਦੀ ਗੈਰਹਾਜ਼ਰੀ ਬਾਰੇ ਸੁਚੇਤ ਕੀਤਾ ਹੈ, ਅਤੇ ਲਗਾਤਾਰ 60 ਦਿਨ ਗੈਰਹਾਜ਼ਰੀ ਕਾਰਨ ਉਨ੍ਹਾਂ ਦੀ ਸੀਟ ਖੁੱਸ ਸਕਦੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ: ਵਰਤਮਾਨ ਵਿੱਚ, ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਦੁਆਰਾ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੇ…
Read More