12
Dec
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਸਾਰੇ ਸਕੂਲਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ। ਮਾਪਿਆਂ ਨੂੰ ਇੱਕ ਮੈਸੇਜ ਰਾਹੀਂ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਘਰ ਲੈ ਜਾਣ ਦੀ ਅਪੀਲ ਕੀਤੀ। ਸਾਰੀਆਂ ਸਕੂਲ ਵੈਨਾਂ ਨੂੰ ਬੁਲਾਇਆ ਗਿਆ ਅਤੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਪੁਲਿਸ ਟੀਮਾਂ ਕਲਾਸਰੂਮਾਂ ਦੀ ਅੰਦਰੂਨੀ…
