Amritsar news

ਅੰਮ੍ਰਿਤਸਰ ‘ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਅੰਮ੍ਰਿਤਸਰ ‘ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ ਸਟਰੀਟ ਨਾਲ ਲੱਗਦੇ ਬਾਜ਼ਾਰਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਬਾਜ਼ਾਰ ਆਟਾ ਮੰਡੀ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਦੁਕਾਨਦਾਰਾਂ ਨਾਲ ਵੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਵਿਭਾਗ ਦੇ ਅਧਿਕਾਰੀਆਂ ਇੰਜੀ. ਸੁਖਮਨੀ ਸਿੰਘ ਅਤੇ ਇੰਜੀ. ਰਵੀ ਸੂਰੀ ਵੱਲੋਂ ਆਟਾ ਮੰਡੀ ਦੇ ਇਕੱਲੇ-ਇਕੱਲੇ ਦੁਕਾਨਦਾਰਾਂ ਨੂੰ ਮਿਲ ਕੇ ਸਮਝਾਇਆ ਕਿ ਪਲਾਸਟਿਕ ਦੀ ਵਰਤੋਂ ਦੇ ਲੋਕਾਂ ਨੂੰ ਕੀ ਨੁਕਸਾਨ ਹੋ ਰਹੇ ਹਨ। ਉਨ੍ਹਾਂ ਪਲਾਸਟਿਕ ਦਾ ਬਦਲ ਦਿੰਦੇ ਹੋਏ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਤੁਸੀਂ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ…
Read More
ਅੰਮ੍ਰਿਤਸਰ ਦਿਹਾਤੀ ਪੁਲਸ ਨੇ ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਡੀਆਂ ਕਾਮਯਾਬੀਆਂ ਹੱਥ ਲੱਗ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦੋ ਮਾਮਲਿਆਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ SSP ਡੀ ਅਦਿਤਿਆ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਥਾਣਾ ਘਰਿੰਡਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਪੁਲਿਸ ਨੇ ਤਿੰਨ ਕਿਲੋ ਹੈਰੋਇਨ ਦੇ ਨਾਲ ਇੱਕ ਆਰੋਪੀ ਨੂੰ ਗ੍ਰਫਤਾਰ ਕੀਤਾ ਹੈ। ਜਦਕਿ ਇੱਕ ਆਰੋਪੀ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਆਰੋਪੀ ਦੀ ਪਹਿਚਾਣ ਤਰਸੇਮ ਸਿੰਘ ਉਰਫ ਸੇਮਾ ਦੇ ਰੂਪ ਵਿੱਚ ਹੋਈ…
Read More
ਨਾਬਾਲਗ ਕੁੜੀ ਨਾਲ ਛੇੜਛਾੜ ਤੋਂ ਰੋਕਣ ‘ਤੇ ਬਦਮਾਸ਼ਾਂ ਨੇ ਘਰ ‘ਚ ਘੁਸ ਕੇ ਚਲਾਈਆਂ ਗੋਲੀਆਂ, ਕੀਤੀ ਤੋੜਫੋੜ!

ਨਾਬਾਲਗ ਕੁੜੀ ਨਾਲ ਛੇੜਛਾੜ ਤੋਂ ਰੋਕਣ ‘ਤੇ ਬਦਮਾਸ਼ਾਂ ਨੇ ਘਰ ‘ਚ ਘੁਸ ਕੇ ਚਲਾਈਆਂ ਗੋਲੀਆਂ, ਕੀਤੀ ਤੋੜਫੋੜ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਨਬਾਲਿਗ ਕੁੜੀ ਨਾ ਛੇੜਛਾੜ ਤੋਂ ਰੋਕਣ 'ਤੇ ਬਦਮਾਸ਼ਾ ਵੱਲੋਂ ਪਰਿਵਾਰ 'ਤੇ ਹੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਬਦਮਾਸ਼ਾਂ ਨੇ ਘਰ ਦੀ ਪੂਰੀ ਤਰ੍ਹਾਂ ਦੇ ਨਾਲ ਭੰਨ ਤੋੜ ਕੀਤੀ ਅਤੇ ਘਰ ਦੇ ਵਿੱਚ ਫਾਇਰਿੰਗ ਕਰਕੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਇਸ ਸਬੰਧੀ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਕੁਝ ਨੌਜਵਾਨ ਰਹਿੰਦੇ ਹਨ ਜੋ ਕਿ ਨਸ਼ਾ ਕਰਦੇ ਹਨ ਅਤੇ ਸਾਰਾ ਦਿਨ ਉਨ੍ਹਾਂ ਦੇ ਘਰ 'ਚ ਵਨ ਸੁਵੰਨੇ ਲੋਕਾਂ ਦਾ ਆਉਣਾ ਜਾਣਾ ਰਹਿੰਦਾ ਹੈ। ਜਿਸ ਕਾਰਨ ਪੂਰੇ…
Read More
ਅੰਮ੍ਰਿਤਸਰ ਧਮਾਕਾ ਅੱਪਡੇਟ- 3 ਮੁਲਜ਼ਮ ਬਿਹਾਰ ਤੋਂ ਕਾਬੂ! ਦੇਖੋ ਵੀਡਿਉ

ਅੰਮ੍ਰਿਤਸਰ ਧਮਾਕਾ ਅੱਪਡੇਟ- 3 ਮੁਲਜ਼ਮ ਬਿਹਾਰ ਤੋਂ ਕਾਬੂ! ਦੇਖੋ ਵੀਡਿਉ

ਨੈਸ਼ਨਲ ਟਾਈਮਜ਼ ਬਿਊਰੋ :- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਤਿੰਨਾਂ ਨੌਜਵਾਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਤਿੰਨੋਂ ਨੌਜਵਾਨ ਅੰਮ੍ਰਿਤਸਰ ਨੂੰ ਹਥਿਆਰ ਅਤੇ ਗ੍ਰਨੇਡ ਸਪਲਾਈ ਕਰਦੇ ਸਨ ਅਤੇ ਹੁਣ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਭੁੱਲਰ ਦਾ ਕਹਿਣਾ ਹੈ ਕਿ ਇਹ ਇੱਕ ਵੱਡੀ ਸਫਲਤਾ ਹੈ। ਇਹ ਨਾਰਕੋ ਟੈਰਰ ਸੀ ਜਿਸ ਵਿਰੁੱਧ 7 ਮਾਰਚ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 2 ਮੁਲਜ਼ਮਾਂ ਨੂੰ ਫੜ ਲਿਆ ਗਿਆ ਅਤੇ ਉਨ੍ਹਾਂ ਤੋਂ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਤੋਂ ਪਤਾ ਲੱਗਾ ਕਿ ਕਰਨ,…
Read More
ਅੰਮ੍ਰਿਤਸਰ: 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ: 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਰੋਡ ਤੋਂ ਇੱਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ 35 ਸਾਲਾ ਅਮਨਦੀਪ ਸਿੰਘ, ਪੁੱਤਰ ਜਸਵਿੰਦਰ ਸਿੰਘ, ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ।ਇਹ ਗਿਰਫ਼ਤਾਰੀ ਏ.ਡੀ.ਸੀ.ਪੀ (ਇਨਵੈਸਟੀਗੇਸ਼ਨ) ਨਵਜੋਤ ਸਿੰਘ ਦੀ ਹਦਾਇਤ ਤੇ ਏ.ਸੀ.ਪੀ (ਡਿਟੈਕਟਿਵ) ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ। ਸੀ.ਆਈ.ਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਐਸ.ਆਈ ਪਰਮਜੀਤ ਸਿੰਘ ਅਤੇ ਹੋਰ ਕਰਮਚਾਰੀਆਂ ਸਮੇਤ ਇਹ ਕਾਰਵਾਈ ਕੀਤੀ। ਪੁਲਿਸ ਮੁਤਾਬਕ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਤਫਤੀਸ਼ ਕੀਤੀ ਜਾ ਸਕੇ।ਪੁਲਿਸ…
Read More
ਅੰਮ੍ਰਿਤਸਰ ਪੁਲਿਸ ਨੇ ਕੀਤਾ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 35 ਕਰੋੜ ਰੁਪਏ ਦੀ 5 ਕਿਲੋ 67 ਗ੍ਰਾਮ ਹੈਰੋਇਨ ਜ਼ਬਤ

ਅੰਮ੍ਰਿਤਸਰ ਪੁਲਿਸ ਨੇ ਕੀਤਾ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 35 ਕਰੋੜ ਰੁਪਏ ਦੀ 5 ਕਿਲੋ 67 ਗ੍ਰਾਮ ਹੈਰੋਇਨ ਜ਼ਬਤ

ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 5 ਕਿਲੋ 67 ਗ੍ਰਾਮ ਹੈਰੋਇਨ ਜ਼ਬਤ ਕੀਤੀ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ ₹35 ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਪੁਸ਼ਟੀ ਕੀਤੀ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਹਿੱਸਾ ਹਨ। "ਇਹ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਡਰੱਗ ਕਾਰਟੈਲ ਹੈ। ਅਸੀਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਵਿੱਚੋਂ…
Read More
ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਨੇਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਬਾਦਲ ਦੇ ਖਾਸ ਆਦਮੀ ਰਘੂਜੀਤ ਸਿੰਘ ਵਿਰਕ ਦਾ ਖਾਸ ਹੱਥ ਹੈ। ਇਸ ਸੱਚਾਈ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਅੱਜ ਅੰਮ੍ਰਿਤਸਰ ਵਿੱਚ ਸਥਾਨਕ ਚੀਫ਼ ਖ਼ਾਲਸਾ ਦੀਵਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਜੋ…
Read More
ਨਗਰ ਨਿਗਮ ਨੇ 10 ਗੈਰ-ਕਾਨੂੰਨੀ ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕਨੈਕਸ਼ਨ ਕੱਟੇ

ਨਗਰ ਨਿਗਮ ਨੇ 10 ਗੈਰ-ਕਾਨੂੰਨੀ ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕਨੈਕਸ਼ਨ ਕੱਟੇ

ਨੇਸ਼ਨਲ ਟਾਈਮਜ਼ ਬਿਊਰੋ :- ਨਗਰ ਨਿਗਮ ਨੇ ਬਿਨਾਂ ਨਕਸ਼ਾ ਮੰਜੂਰ ਕਰਵਾਏ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ। ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਹੁਕਮਾਂ 'ਤੇ, ਨਿਗਮ ਦੇ ਓ ਐਂਡ ਐਮ ਵਿਭਾਗ ਨੇ ਅੱਜ ਗੋਇਨਕਾ ਮਾਰਕੀਟ, ਕਟੜਾ ਆਹਲੂਵਾਲੀਆ, ਪੱਕੀ ਗਲੀ ਖੇਤਰ ਦੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਇਸ ਤੋਂ ਪਹਿਲਾਂ ਵੀ ਨਗਰ ਨਿਗਮ ਵੱਲੋਂ 12 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟ ਦਿੱਤੇ ਗਏ ਸਨ। ਇਸ ਤਰ੍ਹਾਂ, ਕੁੱਲ 22 ਹੋਟਲਾਂ ਦੇ ਸੰਪਰਕ ਕੱਟ ਦਿੱਤੇ ਗਏ ਹਨ।ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਕੁੱਲ 29 ਗੈਰ-ਕਾਨੂੰਨੀ ਹੋਟਲਾਂ ਦੇ ਪਾਣੀ ਅਤੇ ਸੀਵਰੇਜ…
Read More