20
Nov
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਦੇਰ ਰਾਤ ਮੁੱਠਭੇੜ ਹੋਣ ਦੀ ਖ਼ਬਰ ਹੈ, ਜਿਸ ਵਿੱਚ ਇੱਕ ਗੈਂਗਸਟਰ ਦੀ ਮੌਤ ਹੋ ਗਈ, ਜਦਕਿ ਇੱਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮੌਕੇ ਤੋਂ ਪੁਲਿਸ ਨੇ ਇੱਕ ਮੋਟਰਸਾਈਕਲ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਾਇਆ ਗਿਆ ਸੀ, ਜਿਸ ਦੌਰਾਨ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਤੇ ਜਵਾਬੀ ਕਾਰਵਾਈ 'ਚ ਇੱਕ ਗੈਂਗਸਟਰ ਹਰਜਿੰਦਰ ਸਿੰਘ ਉਰਫ਼ ਹੈਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ…
