16
Aug
ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਪੁਲਸ ਸੰਸਥਾ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਸ ਵੱਲੋਂ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਇੱਕ ਲੋਹੇ ਦੇ ਡੱਬੇ ਦੇ ਨਾਲ 690 ਗ੍ਰਾਮ ਵਜ਼ਨ ਵਾਲਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇਸ ਬਰਾਮਦਗੀ ਤੋਂ ਬਾਅਦ ਵਿਸਫੋਟਕ ਸਮੱਗਰੀ ਨੂੰ ਸਥਾਪਿਤ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਦੁਆਰਾ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੇ…
