17
Sep
ਜਲੰਧਰ/ਚੰਡੀਗੜ੍ਹ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਚਾਰ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਪਾਰਟੀ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ…
