09
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਦਾ ਜੋ ਖਰੜਾ ਤਿਆਰ ਕੀਤਾ ਗਿਆ ਹੈ, ਉਸ ਤਹਿਤ ਇਸ ਦਾ ਨਾਮ The Punjab Prevention of Offences Against Holy Scripture(s) Act, 2025 ਰੱਖਿਆ ਗਿਆ ਹੈ। ਇਸ ਡਰਾਫਟ ਵਿੱਚ ਕਿਸੇ ਵੀ ਧਰਮ ਨਾਲ ਸਬੰਧਤ ਬੇਅਦਬੀ ਦਾ ਮੁਲਜ਼ਮ ਪਾਏ ਜਾਣ ਉਤੇ ਘੱਟ ਤੋਂ ਘੱਟ 10 ਸਾਲ ਦੀ ਜੇਲ੍ਹ ਦੀ ਪ੍ਰਸਤਾਵ, ਜਿਸ ਉਤੇ ਉਮਰ ਤੱਕ ਵਧਾਇਆ ਜਾ ਸਕਦਾ ਹੈ। ਜੇਕਰ ਮੁਲਜ਼ਮ ਨਾਬਾਲਿਗ ਹੈ ਤਾਂ ਮਾਤਾ-ਪਿਤਾ ਨੂੰ ਧਿਰ ਬਣਾਇਆ ਜਾਵੇਗਾ। ਖਰੜੇ ਮੁਤਾਬਕ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਦੀ 'ਕੋਸ਼ਿਸ਼' ਕਰਨ ਅਤੇ ਧਾਰਮਿਕ ਗ੍ਰੰਥਾਂ ਨੂੰ ਨੁਕਸਾਨ ਪਹੁੰਚਾਉਣ ਲਈ 3-5 ਸਾਲ ਦੀ ਕੈਦ ਦੀ ਵਿਵਸਥਾ ਕੀਤੀ ਗਈ…
