24
May
ਜਲੰਧਰ -ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਤ 12 ਵਜੇ ਦੇ ਕਰੀਬ ਰਮਨ ਅਰੋੜਾ ਦਾ ਸਿਵਲ ਹਸਪਤਾਲ ਵਿਖੇ ਵਿਜੀਲੈਂਸ ਟੀਮ ਦੀ ਨਿਗਰਾਨੀ ਹੇਠ ਮੈਡੀਕਲ ਕਰਵਾਇਆ ਗਿਆ।…