14
Oct
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅਮਰਬੀਰ ਸਿੰਘ ਉਰਫ਼ ਅਮਰ, ਵਾਸੀ ਡੇਰੀਵਾਲ, ਥਾਣਾ ਤਰਸਿੱਕਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਤੋਂ 6 ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਜ਼ਿੰਦਾ ਕਾਰਤੂਸ ਅਤੇ 9 ਐਮ.ਐਮ. ਦੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਹੋਰ ਸਾਥੀਆਂ ਦੀ ਪਛਾਣ ਕਰਨ,…
