22
Mar
ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ‘ਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਨੇ ਹੁਣ ਤਕੜਾ ਰੂਪ ਧਾਰਨ ਕਰ ਲਿਆ ਹੈ। ਅੱਜ ਕਰਨਲ ਦੇ ਪਰਿਵਾਰ ਅਤੇ ਸਾਬਕਾ ਫੌਜੀਆਂ ਨੇ ਮਿੰਨੀ ਸਕੱਤਰੇਤ ਸਾਹਮਣੇ ਵਿਧੀਵਤ ਧਰਨਾ ਦਿੱਤਾ, ਜਿਸ ‘ਚ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਵੀ ਸ਼ਾਮਲ ਹੋਈ। ਉਨ੍ਹਾਂ ਨੇ ਘਟਨਾ ‘ਤੇ ਗੰਭੀਰਤਾ ਜਤਾਉਂਦੇ ਹੋਏ ਡੀ.ਸੀ. ਨਾਲ ਮੁਲਾਕਾਤ ਕਰਕੇ ਨਿਆਂ ਦੀ ਮੰਗ ਕੀਤੀ।ਕਰਨਲ ਬਾਠ ਦੀ ਪਤਨੀ ਨੇ ਧਰਨੇ ਦੌਰਾਨ ਕਿਹਾ ਕਿ ਉਹ ਇਨਸਾਫ਼ ਲਈ ਆਪਣਾ ਸੰਘਰਸ਼ ਜਾਰੀ ਰਖਣਗੇ। ਉਨ੍ਹਾਂ ਸਰਕਾਰ ਵਲੋਂ ਬਣਾਈ ਗਈ ਜਾਂਚ ਕਮੇਟੀ ਦਾ ਸਵਾਗਤ ਕੀਤਾ, ਪਰ ਇਹ ਵੀ ਮੰਗ ਕੀਤੀ ਕਿ ਜਾਂਚ ‘ਚ ਕਿਸੇ ਸਾਬਕਾ ਫੌਜੀ ਅਧਿਕਾਰੀ ਨੂੰ…
