01
Dec
ਚੰਡੀਗੜ੍ਹ, 1 ਦਸੰਬਰ: ਆਮ ਆਦਮੀ ਪਾਰਟੀ ('ਆਪ') ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਖੇ ਸਿੱਖ ਧਰਮ ਦੇ ਪ੍ਰਮੁੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਨੂੰ ਵਿਸ਼ੇਸ਼ ਤੌਰ 'ਤੇ ਬੁਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਸਮਾਗਮਾਂ ਨੂੰ ਸਫਲ ਬਣਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਦਿੱਤਾ ਗਿਆ। ਸਨਮਾਨਿਤ ਕੀਤੇ ਗਏ ਵਿਦਵਾਨਾਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾਕਟਰ ਪਰਮਵੀਰ ਸਿੰਘ (ਸਿੱਖ ਵਿਦਵਾਨ ਤੇ ਉੱਗੇ ਇਤਿਹਾਸਕਾਰ), ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਿੱਖ ਸਿਧਾਂਤਾਂ 'ਤੇ ਲੰਮੀ ਪਕੜ ਰੱਖਣ ਵਾਲੇ ਡਾਕਟਰ ਅਮਰਜੀਤ ਸਿੰਘ, ਗੁਰਮਤ ਕਾਲਜ ਦੇ ਸਾਬਕਾ ਪ੍ਰਿੰਸੀਪਲ ਬੀਬੀ ਡਾਕਟਰ ਜਸਵੀਰ ਕੌਰ ਜੀ (ਗੁਰਮਤ ਦਾ…
