07
Apr
ਚੰਡੀਗੜ੍ਹ, 7 ਅਪ੍ਰੈਲ (ਗੁਰਪ੍ਰੀਤ ਸਿੰਘ): ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਝੂਠੇ ਪ੍ਰਚਾਰ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਢੱਕਣ ਲਈ ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਮਜ਼ਬੂਰ ਕਰ ਰਹੀ ਹੈ ਕਿ ਉਹ ਮੰਤਰੀਆਂ ਦੀਆਂ ਗਤੀਵਿਧੀਆਂ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਸ਼ੇਅਰ ਕਰਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਮੁਰੰਮਤ ਕੀਤੀਆਂ ਕੰਧਾਂ ਜਾਂ ਪਖਾਨਿਆਂ ਦੇ ਉਦਘਾਟਨ ਕੀਤੇ ਜਾ ਰਹੇ ਹਨ।ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰੰਘ ਨੂੰ ਸਵਾਲ ਕਰਦਿਆਂ ਕਿਹਾ…