03
Jan
ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਰੂਪਾਲੀ ਬਰੂਆ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਸਾਮ ਦੀ ਰਾਜਧਾਨੀ ਗੁਹਾਟੀ ਦੇ ਜੂ ਰੋਡ ਇਲਾਕੇ ਵਿੱਚ ਸ਼ੁੱਕਰਵਾਰ ਅੱਧੀ ਰਾਤ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਅਨੁਸਾਰ, ਇਹ ਘਟਨਾ ਜੂ ਰੋਡ 'ਤੇ ਸਥਿਤ 'ਦ ਗੁਹਾਟੀ ਐਡਰੈੱਸ ਹੋਟਲ' ਦੇ ਸਾਹਮਣੇ ਵਾਪਰੀ। ਜਾਣਕਾਰੀ ਮੁਤਾਬਕ, ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਹੋਟਲ ਦੇ ਰੈਸਟੋਰੈਂਟ ਵਿੱਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੇ ਸਨ। ਜਦੋਂ ਉਹ ਸੜਕ ਪਾਰ ਕਰ ਰਹੇ ਸਨ, ਤਾਂ ਇੱਕ…
