Ashwani sharma

ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ : ਅਸ਼ਵਨੀ ਸ਼ਰਮਾ

ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਪੰਜਾਬ ’ਚ ਪੁਲਸ ਚੌਂਕੀ ਦੇ ਨਜ਼ਦੀਕ ਆਈ. ਈ. ਡੀ. (ਧਮਾਕਾਖੇਜ਼ ਸਮੱਗਰੀ) ਮਿਲਣ ਦੀ ਘਟਨਾ ਨੇ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਘਟਨਾ ਸੂਬੇ ਦੀ ਡਿੱਗ ਰਹੀ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਦੀ ਆਪਣੀ ਚੌਂਕੀ ਹੀ ਸੁਰੱਖਿਅਤ ਨਹੀਂ ਹੈ ਤਾਂ ਅਜਿਹੇ ਹਾਲਾਤ ’ਚ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ। ਭਾਜਪਾ ਆਗੂ ਨੇ ਇਸ ਨੂੰ ਸਿੱਧੇ ਤੌਰ ’ਤੇ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ।…
Read More
ਪੰਜਾਬ ‘ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ ਹਾਵੀ : ਅਸ਼ਵਨੀ ਸ਼ਰਮਾ

ਪੰਜਾਬ ‘ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ ਹਾਵੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਹੀ ਚਿੰਤਾਜਨਕ ਹੋ ਚੁੱਕੀ ਹੈ। ਨਾ ਵਰਦੀ ਦਾ ਖੌਫ ਹੈ ਤੇ ਨਾ ਸਰਕਾਰ ਦਾ ਡਰ, ਜਿਸ ਕਾਰਨ ਸੂਬੇ ਵਿੱਚ ਖੁੱਲ੍ਹੇਆਮ ਗੁੰਡਾ ਰਾਜ ਚੱਲ ਰਿਹਾ ਹੈ, ਇਹ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦਾ। ਸ਼ਰਮਾ ਨੇ ਪੁੱਛਿਆ ਕਿ ਇਹ ਹੀ 'ਆਪ' ਸਰਕਾਰ ਦਾ “ਪ੍ਰਹਾਰ” ਹੈ? ਜਦੋਂ ਗੁਰੂ ਘਰ ਦੇ ਬਾਹਰ ਮੁੱਖ ਮੰਤਰੀ ਦੇ ਕਰੀਬੀ ਅਤੇ 'ਆਪ' ਦੇ ਆਗੂ ਲੱਕੀ ਓਬਰਾਏ ਨੂੰ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ ਤਾਂ ਇਹ ਪੰਜਾਬ ਦੀ ਸੁਰੱਖਿਆ ਪ੍ਰਣਾਲੀ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ। ਸ਼ਰਮਾ ਨੇ ਪੁੱਛਿਆ ਕਿ ਜੇ ਮੁੱਖ…
Read More
ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਦੇਹਾਂਤ, 29 ਅਗਸਤ ਨੂੰ ਪਠਾਨਕੋਟ ‘ਚ ਅੰਤਿਮ ਸੰਸਕਾਰ

ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਦੇਹਾਂਤ, 29 ਅਗਸਤ ਨੂੰ ਪਠਾਨਕੋਟ ‘ਚ ਅੰਤਿਮ ਸੰਸਕਾਰ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 63 ਸਾਲ ਦੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰ.ਪੀ. ਸ਼ਰਮਾ ਪਿਛਲੇ 15 ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਅਤੇ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਠੀਕ ਨਹੀਂ ਹੋ ਸਕੇ। ਆਰ.ਪੀ. ਸ਼ਰਮਾ ਪਾਵਰ ਗਰਿੱਡ ਤੋਂ ਸਹਾਇਕ ਜਨਰਲ ਮੈਨੇਜਰ ਵਜੋਂ ਸੇਵਾਮੁਕਤ ਹੋਏ ਸਨ ਅਤੇ ਉਨ੍ਹਾਂ ਦੇ ਭਾਈਚਾਰੇ ਵਿੱਚ…
Read More
ਪੰਜਾਬ ਭਾਜਪਾ ਦੀ ਕੇਂਦਰ ਨੂੰ ਚਿੱਠੀ, ਰੱਖੀ ਇਹ ਮੰਗ

ਪੰਜਾਬ ਭਾਜਪਾ ਦੀ ਕੇਂਦਰ ਨੂੰ ਚਿੱਠੀ, ਰੱਖੀ ਇਹ ਮੰਗ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਨੂੰ ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵਾਲੇ ਹਾਦਸੇ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।  ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅਮਰੀਕਾ ਵਿਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ…
Read More

ਡੇਰਾਬੱਸੀ ‘ਚ ਅਸ਼ਵਨੀ ਸ਼ਰਮਾ ਨੂੰ ਭਾਜਪਾ ਕਾਰਜਕਾਰੀ ਪ੍ਰਧਾਨ ਬਣਾਉਣ ‘ਤੇ ਲੱਡੂ ਵੰਡ ਕੇ ਜਸ਼ਨ

ਡੇਰਾਬੱਸੀ, 8 ਜੁਲਾਈ:ਪੰਜਾਬ ਭਾਜਪਾ ਦੇ ਨਵੇਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਨੂੰ ਲੈ ਕੇ ਡੇਰਾਬੱਸੀ ਭਾਜਪਾ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਹ ਕਾਰਜਕ੍ਰਮ ਸ਼ਹਿਰੀ ਮੰਡਲ ਪ੍ਰਧਾਨ ਪਵਨ ਧੀਮਾਨ ਅਤੇ ਦਿਹਾਤੀ ਮੰਡਲ ਪ੍ਰਧਾਨ ਸੁਖਦੇਵ ਰਾਣਾ ਦੀ ਅਗਵਾਈ ਹੇਠ ਹੋਇਆ। ਸੀਨੀਅਰ ਭਾਜਪਾ ਨੇਤਾ ਮਨਪ੍ਰੀਤ ਸਿੰਘ (ਬੰਨੀ) ਸੰਧੂ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਪੰਜਾਬ 'ਚ ਇੱਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਇਸ ਵਾਰ ਪੰਜਾਬ ਵਿੱਚ ਭਾਜਪਾ ਦੀ ਆਪਣੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸ਼ਰਮਾ ਦੀ ਲੀਡਰਸ਼ਿਪ ਭਾਜਪਾ ਨੂੰ ਨਵਾਂ ਜੋਸ਼ ਦੇਵੇਗੀ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਸ਼ੁੱਧ ਭਾਜਪਾ ਸਰਕਾਰ ਬਣੇਗੀ। ਇਸ ਮੌਕੇ ਪੰਜਾਬ…
Read More
ਕੀ ਹੋਵੇਗਾ ਭਾਜਪਾ ਵੱਲੋਂ ਲਏ ਯੂ-ਟਰਨ ਦਾ ਸੁਨੀਲ ਜਾਖੜ ਦੇ ਭੱਵਿਖ ‘ਤੇ ਅਸਰ?

ਕੀ ਹੋਵੇਗਾ ਭਾਜਪਾ ਵੱਲੋਂ ਲਏ ਯੂ-ਟਰਨ ਦਾ ਸੁਨੀਲ ਜਾਖੜ ਦੇ ਭੱਵਿਖ ‘ਤੇ ਅਸਰ?

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਆਪਣੀ ਸੂਬਾ ਇਕਾਈ ਦੀ ਅਗਵਾਈ ਵਿੱਚ ਵੱਡਾ ਫੈਸਲਾ ਲੈਂਦਿਆਂ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਰਮਾ ਦੀ ਮੁੜ ਨਿਯੁਕਤੀ ਨੂੰ ਪਾਰਟੀ ਦੇ ਟਕਸਾਲੀ ਆਗੂਆਂ ਦੀ ਨਾਰਾਜ਼ਗੀ ਨੂੰ ਘਟਾਉਣ ਅਤੇ ਘਰੇਲੂ ਲੀਡਰਸ਼ਿਪ ਵਿੱਚ ਵਾਪਸੀ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਅੰਦਰੂਨੀ ਟਕਰਾਅ ਦਾ ਦੌਰ ਸੁਨੀਲ ਜਾਖੜ ਨੂੰ ਜੁਲਾਈ 2023 ਵਿੱਚ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ, ਜਿਸ ਨੇ ਪਾਰਟੀ ਦੇ ਪੁਰਾਣੇ ਆਗੂਆਂ ਵਿੱਚ ਮਾਯੂਸੀ ਪੈਦਾ ਕੀਤੀ ਕਿਉਂਕਿ ਉਹ ਭਾਜਪਾ ਦੀ ਵਿਚਾਰਧਾਰਾ 'ਤੇ ਨਹੀਂ ਖੜੇ ਹੋ ਸਕੇ। ਜਾਖੜ, ਜੋ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ…
Read More
ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਮੰਗਲਵਾਰ ਸਵੇਰੇ ਕਾਲੀਆ ਦੇ ਘਰ ਪਹੁੰਚੇ। ਇਸ ਮੌਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਬਿੱਟੂ ਨੇ ਸਾਬਕਾ ਮੰਤਰੀ ਨਾਲ ਗੱਲ ਕੀਤੀ ਅਤੇ ਉਸ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਡਗਮਗਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਅੱਗ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੜ ਰਿਹਾ ਹੈ ਅਤੇ ਇਸਨੂੰ ਬਚਾਉਣ ਦੀ ਜ਼ਰੂਰਤ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਦੁਆਰਾ ਚਲਾਇਆ ਜਾ ਰਿਹਾ ਹੈ ਜੋ…
Read More