Audit Inspector

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ…
Read More