16
Apr
ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ 32ਵਾਂ ਮੈਚ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੈ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਉਤਰੇਗੀ। ਲਗਾਤਾਰ 4 ਮੈਚ ਜਿੱਤਣ ਤੋਂ ਬਾਅਦ ਅਕਸ਼ਰ ਪਟੇਲ ਦੀ ਕਪਤਾਨੀ ਵਾਲੀ ਦਿੱਲੀ ਟੀਮ ਨੂੰ ਐਤਵਾਰ ਨੂੰ ਅਰੁਣ ਜੇਤਲੀ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨੇ ਹਰਾਇਆ ਸੀ। ਇਸ ਹਾਰ ਤੋਂ ਬਾਅਦ ਦਿੱਲੀ ਚੋਟੀ ਦੇ ਸਥਾਨ ਤੋਂ ਖਿਸਕ ਕੇ ਦੂਜੇ ਸਥਾਨ ’ਤੇ ਪਹੁੰਚ ਗਈ। ਦੂਜੇ ਪਾਸੇ…