17
Jan
ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਪੱਕੀ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦੇਣ ਲਈ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਨੂੰ ਆਪਣੇ ਹੱਥ ’ਚ ਲੈਂਦਿਆਂ ਜਸਟਿਸ ਸੁਮਿਤ ਗੋਇਲ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਫਰਵਰੀ ਦੀ ਤਰੀਕ ਨਿਰਧਾਰਤ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ ਤੇ ਅੰਤਿਮ ਜਾਂਚ ਰਿਪੋਰਟ ਪਿਛਲੇ ਸਾਲ 3 ਦਸੰਬਰ ਨੂੰ ਪਹਿਲਾਂ ਹੀ ਦਾਇਰ ਕਰ ਦਿੱਤੀ ਗਈ ਸੀ, ਜਿਸ ਨਾਲ ਅੱਗੇ ਦੀ ਹਿਰਾਸਤ ’ਚ ਪੁੱਛਗਿੱਛ ਬੇਲੋੜੀ ਹੋ ਗਈ ਹੈ। ਆਪਣੇ ਵਕੀਲ ਰਾਹੀਂ…
