08
May
ਨੈਸ਼ਨਲ ਟਾਈਮਜ਼ ਬਿਊਰੋ :- ਆਪਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ’ਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਤੇ ਹਿਜ਼ਬੁਲ ਮੁਜਾਹਿਦੀਨ ਦੇ ਮੁੱਖ ਦਫ਼ਤਰਾਂ ਸਮੇਤ ਵੱਡੇ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਅੱਤਵਾਦੀਆਂ ਦੇ ਨਵੇਂ ਟਿਕਾਣਿਆਂ ਦੀ ਤਲਾਸ਼ ਵਿਚ ਲੱਗ ਗਈਆਂ ਹਨ। ਜ਼ਰੂਰਤ ਪਈ ਅਤੇ ਸਮਾਂ ਢੁੱਕਵਾਂ ਹੋਇਆ ਤਾਂ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਖ਼ੁਫ਼ੀਆ ਏਜੰਸੀਆਂ ਮੁਤਾਬਕ ਭਾਰਤ ਦੀ ਸੰਭਾਵਿਤ ਕਾਰਵਾਈ ਨੂੰ ਦੇਖਦੇ ਹੋਏ ਪਾਕਿਸਤਾਨ ਨੇ ਪਹਿਲਾਂ ਹੀ ਮਸੂਦ ਅਜ਼ਹਰ, ਹਾਫਿਜ਼ ਸਈਦ ਤੇ ਸਈਅਦ ਸਲਾਉੱਦੀਨ ਸਮੇਤ ਵੱਡੇ ਅੱਤਵਾਦੀਆਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾ ਦਿੱਤਾ ਸੀ। ਇਸ ਤੋਂ ਇਲਾਵਾ ਮਕਬੂਜ਼ਾ ਕਸ਼ਮੀਰ ਦੇ ਲਾਂਚ ਪੈਡ ’ਤੇ ਮੌਜੂਦ ਅੱਤਵਾਦੀਆਂ ਨੂੰ ਵੀ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾ…