14
Feb
ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ ਐੱਚ. ਡੀ. ਐੱਫ. ਸੀ. ਬੈਂਕ ਅਧਿਕਾਰੀਆਂ ਨੇ ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿੱਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ…
