05
Jan
ਸ੍ਰੀ ਅੰਮ੍ਰਿਤਸਰ : ਪਿਛਲੇ ਸਮੇਂ ਤੋਂ ਚੱਲ ਰਹੇ ਇੱਕ ਸੰਜੀਦਾ ਪੰਥਕ ਮਾਮਲੇ ਸਬੰਧੀ ਗੱਲ ਕਰਦਿਆਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ “ਗੁਰੂ ਕੀ ਗੋਲਕ” ਵਿਰੁੱਧ ਵਾਰ-ਵਾਰ ਬਹੁਤ ਹੀ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਇਸ ਦੇ ਨਾਲ ਹੀ ਇਹ ਕਾਰਵਾਈ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਹਮਣੇ ਆਈਆਂ ਇਤਰਾਜ਼ਯੋਗ ਵੀਡੀਓ ਦੇ…
