Barnala

ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ :- ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਸਥਿਤ ਪੁਰਾਣੇ ਟੋਲ ਪਲਾਜ਼ਾ ਨੇੜੇ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਸੰਖੇਪ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ, ਮੁਲਜ਼ਮਾਂ ਨੇ ਨਾਕਾਬੰਦੀ ਦੌਰਾਨ ਬੈਰੀਕੇਡ ਤੋੜ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ‘ਤੇ ਗੋਲੀਆਂ ਵੀ ਚਲਾਈਆਂ। ਜਵਾਬੀ ਕਾਰਵਾਈ ‘ਚ ਸੰਖੇਪ ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਮੌਕੇ ਤੋਂ ਇੱਕ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਵਾਂ ਮੁਲਜ਼ਮਾਂ ਤੋਂ…
Read More
ਸਾਬਕਾ ਕੌਂਸਲਰ ਜੱਗਾ ਸਿੰਘ ਦੀ ਮੌਤ ਨਾਲ ਬਰਨਾਲਾ ‘ਚ ਸੋਗ ਦੀ ਲਹਿਰ, ਸੁਸਾਈਡ ਨੋਟ ਨੇ ਖੜੇ ਕੀਤੇ ਗੰਭੀਰ ਸਵਾਲ!

ਸਾਬਕਾ ਕੌਂਸਲਰ ਜੱਗਾ ਸਿੰਘ ਦੀ ਮੌਤ ਨਾਲ ਬਰਨਾਲਾ ‘ਚ ਸੋਗ ਦੀ ਲਹਿਰ, ਸੁਸਾਈਡ ਨੋਟ ਨੇ ਖੜੇ ਕੀਤੇ ਗੰਭੀਰ ਸਵਾਲ!

ਗੁਰਪ੍ਰੀਤ ਸਿੰਘ :- ਪੱਟੀ ਕੋਰਟ ਕੰਪਲੈਕਸ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕੋਰਟ ਕੰਪਲੈਕਸ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਪੰਜਾਬ ਪੁਲਿਸ ਦੇ ਇਕ ਏਐੱਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੰਭੀਰ ਰੂਪ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਏਐੱਸਆਈ ਗੁਰਮੀਤ ਸਿੰਘ ਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ ਜੋ ਅੱਜ ਸਵੇਰੇ ਕਰੀਬ 10 ਵਜੇ ਕੋਰਟ ਕੰਪਲੈਕਸ ਪੱਟੀ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਅਚਾਨਕ ਗੋਲ਼ੀ ਚੱਲਣ…
Read More
ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ

ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ

ਬਰਨਾਲਾ: ਬਰਨਾਲਾ-ਪਟਿਆਲਾ ਨੈਸ਼ਨਲ ਹਾਈਵੇਅ ਅਤੇ ਬੱਸ ਸਟੈਂਡ ਧਨੌਲਾ ਦੇ ਕੋਲ ਇਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. ਦੀ ਸਰਕਾਰੀ ਬੱਸ ਅਤੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਵਿਚਾਲੇ ਟੱਕਰ ਹੋ ਗਈ। ਟੱਕਰ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੀਆਂ ਸਵਾਰੀਆਂ ਬਿਲਕੁਲ ਸੁਰੱਖਿਅਤ ਹਨ।  ਇਸ ਹਾਦਸੇ ਲਈ ਪੀ.ਆਰ.ਟੀ.ਸੀ. ਬੱਸ ਡਰਾਈਵਰ ਅਤੇ ਟਰੈਕਟਰ-ਟਰਾਲੀ ਡਰਾਈਵਰ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਉਂਦੇ ਦਿਖੇ, ਪਰ ਮੌਕੇ 'ਤੇ ਖੜ੍ਹੇ ਲੋਕਾਂ ਦਾ ਕਹਿਣਾ ਸੀ ਕਿ ਇਸ ਹਾਦਸੇ ਦਾ ਕਾਰਨ ਪੀ.ਆਰ.ਟੀ.ਸੀ. ਡਰਾਈਵਰ ਦੀ ਵੱਡੀ ਲਾਪਰਵਾਹੀ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀ ਗਲਤੀ ਪੀ.ਆਰ.ਟੀ.ਸੀ. ਬੱਸ ਡਰਾਈਵਰ ਦੀ ਹੈ, ਜਿਸ ਨੇ ਅਚਾਨਕ ਬੱਸ ਨੂੰ ਬੱਸ ਸਟੈਂਡ ਤੋਂ ਤੇਜ਼ ਸਪੀਡ…
Read More
ਪੰਜਾਬ: Petrol Pumps ‘ਤੇ ਲੱਗੀਆਂ ਲੰਮੀਆਂ ਕਤਾਰਾਂ! ਜੰਗ ਦੀਆਂ ਖ਼ਬਰਾਂ ਤੋਂ ਡਰੇ ਲੋਕ ਸਟੋਰ ਕਰਨ ਲੱਗੇ ਪੈਟ੍ਰੋਲ-ਡੀਜ਼ਲ

ਪੰਜਾਬ: Petrol Pumps ‘ਤੇ ਲੱਗੀਆਂ ਲੰਮੀਆਂ ਕਤਾਰਾਂ! ਜੰਗ ਦੀਆਂ ਖ਼ਬਰਾਂ ਤੋਂ ਡਰੇ ਲੋਕ ਸਟੋਰ ਕਰਨ ਲੱਗੇ ਪੈਟ੍ਰੋਲ-ਡੀਜ਼ਲ

ਮਹਿਲ ਕਲਾਂ: ਇਜ਼ਰਾਈਲ-ਅਮਰੀਕਾ ਤੇ ਇਰਾਨ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਤਣਾਅ ਦੀਆਂ ਖ਼ਬਰਾਂ ਦਾ ਅਸਰ ਹੁਣ ਪੰਜਾਬ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜੰਗ ਦੇ ਮਾਹੌਲ ਕਾਰਨ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਜਾਂ ਸਪਲਾਈ ਘਟਣ ਦੀਆਂ ਅਫਵਾਹਾਂ ਫੈਲਣ ਨਾਲ ਲੋਕਾਂ ਅਤੇ ਕਿਸਾਨਾਂ ਵੱਲੋਂ ਪੈਟਰੋਲ ਪੰਪਾਂ 'ਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਤੇਲ ਸਟੋਰ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਤੋਂ ਹੀ ਕਸਬਾ ਮਹਿਲ ਕਲਾਂ ਦੇ ਇਲਾਕੇ ਅਧੀਨ ਆਉਂਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਦੇਖਣ ਨੂੰ ਮਿਲੀ। ਕਈ ਥਾਵਾਂ 'ਤੇ ਕਿਸਾਨ ਆਪਣੇ ਟਰੈਕਟਰਾਂ 'ਤੇ ਡਰੰਮ ਲੱਦ ਕੇ ਡੀਜ਼ਲ ਭਰਾਉਣ ਲਈ ਲੰਮੀਆਂ ਕਤਾਰਾਂ ਵਿਚ ਖੜੇ…
Read More
ਬਰਨਾਲਾ ਰੈਲੀ ‘ਚ ਰਾਹੁਲ ਗਾਂਧੀ ਦੀ ਪੰਜਾਬ ਦੇ ਕਾਂਗਰਸੀ ਲੀਡਰਾਂ ਨੂੰ ਸਖ਼ਤ ਤਾੜਨਾ: “ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਬੈਂਚ ‘ਤੇ ਬੈਠਣਾ ਪਵੇਗਾ”

ਬਰਨਾਲਾ ਰੈਲੀ ‘ਚ ਰਾਹੁਲ ਗਾਂਧੀ ਦੀ ਪੰਜਾਬ ਦੇ ਕਾਂਗਰਸੀ ਲੀਡਰਾਂ ਨੂੰ ਸਖ਼ਤ ਤਾੜਨਾ: “ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਬੈਂਚ ‘ਤੇ ਬੈਠਣਾ ਪਵੇਗਾ”

ਗੁਰਪ੍ਰੀਤ ਸਿੰਘ :- ਬਰਨਾਲਾ ਵਿਖੇ ਹੋਈ ਕਾਂਗਰਸ ਦੀ ਵਿਸ਼ਾਲ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਜਿੱਥੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ, ਉੱਥੇ ਹੀ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ਨੂੰ ਲੈ ਕੇ ਸੂਬੇ ਦੇ ਦਿੱਗਜ ਨੇਤਾਵਾਂ ਨੂੰ ਦੋ-ਟੁੱਕ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰਾਹੁਲ ਗਾਂਧੀ ਦੇ ਸੰਬੋਧਨ ਦੇ ਮੁੱਖ ਅੰਸ਼:ਟੀਮ ਵਰਕ ਹੀ ਜਿੱਤ ਦੀ ਕੁੰਜੀ: ਰਾਹੁਲ ਗਾਂਧੀ ਨੇ ਕਿਹਾ ਕਿ ਕੋਈ ਵੀ ਇਕੱਲਾ ਲੀਡਰ ਚੋਣਾਂ ਨਹੀਂ ਜਿੱਤ ਸਕਦਾ। ਜਿੱਤ ਸਿਰਫ਼ ਅਤੇ ਸਿਰਫ਼ ਟੀਮ ਵਰਕ ਨਾਲ ਹੀ ਸੰਭਵ ਹੈ। ਲੀਡਰਾਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਕਿਹਾ, "ਜੇਕਰ ਤੁਸੀਂ ਟੀਮ ਪਲੇਅਰ ਬਣ ਕੇ ਕੰਮ ਨਹੀਂ…
Read More
‘ਰਾਹੁਲ ਗਾਂਧੀ ਕਿਸਾਨਾਂ-ਮਜ਼ਦੂਰਾਂ ਦੇ ਅਸਲੀ ਹੀਰੋ’, ਚਰਨਜੀਤ ਚੰਨੀ ਨੇ ਘੇਰੀ ਪੰਜਾਬ ਸਰਕਾਰ

‘ਰਾਹੁਲ ਗਾਂਧੀ ਕਿਸਾਨਾਂ-ਮਜ਼ਦੂਰਾਂ ਦੇ ਅਸਲੀ ਹੀਰੋ’, ਚਰਨਜੀਤ ਚੰਨੀ ਨੇ ਘੇਰੀ ਪੰਜਾਬ ਸਰਕਾਰ

ਬਰਨਾਲਾ : ਬਰਨਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ 'ਮਨਰੇਗਾ ਮਜ਼ਦੂਰ ਅਤੇ ਕਿਸਾਨ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਅਤੇ ਸੂਬਾ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਚੰਨੀ ਨੇ ਜਿੱਥੇ ਰਾਹੁਲ ਗਾਂਧੀ ਨੂੰ ਪੰਜਾਬੀਆਂ ਦਾ ਸੱਚਾ ਹਮਦਰਦ ਦੱਸਿਆ, ਉੱਥੇ ਹੀ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ। ਰਾਹੁਲ ਗਾਂਧੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਮਜ਼ਦੂਰ ਜਿਸ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ, ਉਸ ਲੜਾਈ ਨੂੰ ਰਾਹੁਲ ਗਾਂਧੀ ਪੂਰੀ ਨਿਡਰਤਾ ਨਾਲ ਲੜ ਰਹੇ ਹਨ।…
Read More
ਬਰਨਾਲਾ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ, ਕਾਤਲਾਂ ‘ਚ ਦੋ ਪੰਜਾਬੀ ਸ਼ਾਮਲ

ਬਰਨਾਲਾ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ, ਕਾਤਲਾਂ ‘ਚ ਦੋ ਪੰਜਾਬੀ ਸ਼ਾਮਲ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ਦੇ ਇੱਕ 33 ਸਾਲਾਂ ਨੌਜਵਾਨ ਨੂੰ ਮਨੀਲਾ ‘ਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਹਰਦੇਵ ਸਿੰਘ ਵਸਨੀਕ ਸੰਧੂ ਪੱਟੀ ਵਜੋਂ ਹੋਈ ਹੈ। ਮਨਪ੍ਰੀਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਮੌਕਾ ਦੇਖਦੇ ਹੋਏ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਕਤਲ ਤਿੰਨ ਲੋਕਾਂ ਨੇ ਕੀਤਾ ਹੈ, ਜਿਨ੍ਹਾਂ ‘ਚੋਂ ਦੋ ਪੰਜਾਬੀ ਤੇ ਇੱਕ ਉਨ੍ਹਾਂ ਦਾ ਸਾਥੀ ਹੈ। ਮ੍ਰਿਤਕ ਮਨਪ੍ਰੀਤ ਸਿੰਘ ਮਨੀ ਦੀ ਮਾਂ ਪਰਮਜੀਤ ਕੌਰ, ਪਿਤਾ ਹਰਦੇਵ ਸਿੰਘ, ਦਾਦੀ ਜੋਗਿੰਦਰ ਕੌਰ ਤੇ ਪਤਨੀ ਵੀਰਪਾਲ ਕੌਰ ਨੇ…
Read More
ਪੰਜਾਬ : ਸੁੱਤੇ ਪਏ ਮੁੰਡੇ ਤੇ ਵਰ੍ਹਾ ਤਾ ਗੋਲ਼ੀਆਂ ਦਾ ਮੀਂਹ, ਪੁਲਸ ਮੁਲਾਜ਼ਮ ਦੇ ਘਰ ‘ਚ ਵੜ ਕੇ ਕਰ ਗਏ ਵੱਡਾ ਕਾਂਡ

ਪੰਜਾਬ : ਸੁੱਤੇ ਪਏ ਮੁੰਡੇ ਤੇ ਵਰ੍ਹਾ ਤਾ ਗੋਲ਼ੀਆਂ ਦਾ ਮੀਂਹ, ਪੁਲਸ ਮੁਲਾਜ਼ਮ ਦੇ ਘਰ ‘ਚ ਵੜ ਕੇ ਕਰ ਗਏ ਵੱਡਾ ਕਾਂਡ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ 'ਚ ਯੂਨੀਵਰਸਿਟੀ ਕਾਲਜ ਨੇੜੇ ਸੰਧੂ ਪੱਤੀ ਇਲਾਕੇ 'ਚ ਖ਼ੌਫ਼ਨਾਕ ਵਾਰਦਾਤ ਹੋਈ ਹੈ। ਇੱਥੇ ਕੁਝ ਹਮਲਾਵਰ ਇਕ ਵਿਧਵਾ ਮਹਿਲਾ ਪੁਲਸ ਮੁਲਾਜ਼ਮ ਦੇ ਘਰ 'ਚ ਵੜੇ ਅਤੇ ਉਸ ਦੇ ਸੁੱਤੇ ਪਏ ਪੁੱਤਰ 'ਤੇ ਗੋਲ਼ੀਆਂ ਵਰ੍ਹਾ ਦਿੱਤੀਆਂ। ਹੋਰ ਤਾਂ ਹੋਰ ਜਦੋਂ ਜ਼ਖ਼ਮੀ ਮੁੰਡੇ ਦਾ ਚਾਚਾ ਉਸ ਨੂੰ ਹਸਪਤਾਲ ਲਿਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਵੀ ਗੋਲ਼ੀਆਂ ਵਰ੍ਹਾ ਦਿੱਤੀਆਂ। ਇਸ ਦੌਰਾਨ ਦੋ ਹੋਰ ਲੋਕ ਵੀ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋਏ ਹਨ। ਸਰਕਾਰੀ ਹਸਪਤਾਲ ਵਿਚ ਰੋਂਦਿਆਂ ਹੋਇਆਂ ਪੀੜਤ ਮਾਂ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਪੰਜਾਬ ਪੁਲਸ ਵਿਚ ਹੋਮਗਾਰਡ ਮੁਲਾਜ਼ਮ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਜਦੋਂ…
Read More
ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਲੱਗੇਗਾ Power Cut

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਲੱਗੇਗਾ Power Cut

ਤਪਾ ਮੰਡੀ : ਪਾਵਰਕਾਮ ਵਨ ਦੇ ਐੱਸ.ਡੀ.ਓ. ਰਾਮ ਸਿੰਘ ਅਤੇ ਟੂ ਦੇ ਐੱਸ.ਡੀ.ਓ. ਸੁਖਵਿੰਦਰ ਸਿੰਘ ਭੈਣੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮਿਤੀ 7 ਜਨਵਰੀ ਨੂੰ ਗਰਿੱਡ ਸਬ-ਸਟੇਸ਼ਨ ਤਪਾ ’ਤੇ ਜ਼ਰੂਰੀ ਮੁਰੰਮਤ ਲਈ ਸਵੇਰੇ 11 ਤੋਂ ਲੈ ਕੇ ਸ਼ਾਮ 5 ਵਜੇ ਤੱਕ ਸ਼ਹਿਰੀ ਅਤੇ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। 8 ਜਨਵਰੀ ਨੂੰ ਬਿਜਲੀ ਬੰਦ ਰਹੇਗੀਤਰਨਤਾਰਨ (ਰਮਨ,ਆਹਲੂਵਾਲੀਆ)-132 ਕੇ.ਵੀ.ਏ ਸਬ ਸਟੇਸ਼ਨ ਤਰਨਤਾਰਨ ਤੋਂ ਚੱਲਦੇ 11 ਕੇ.ਵੀ ਸਿਟੀ 4 ਤਰਨਤਾਰਨ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਕਰਕੇ ਮਿਤੀ 08.01.2026 ਵੀਰਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਦੀਪ ਐਵੀਨਿਊ, ਨਿਊ ਦੀਪ ਐਵੀਨਿਊ, ਫਤਿਹ…
Read More
ਬਰਨਾਲਾ ‘ਚ ਭਿਆਨਕ ਸੜਕ ਹਾਦਸਾ! 50 ਸਾਲਾ ਕਿਸਾਨ ਦੀ ਹੋਈ ਮੌਤ

ਬਰਨਾਲਾ ‘ਚ ਭਿਆਨਕ ਸੜਕ ਹਾਦਸਾ! 50 ਸਾਲਾ ਕਿਸਾਨ ਦੀ ਹੋਈ ਮੌਤ

ਬਰਨਾਲਾ : ਬਰਨਾਲਾ ਦੇ ਕੈਚੀਆਂ ਲਿੰਕ ਰੋਡ 'ਤੇ ਅਣਪਛਾਤੀ ਗੱਡੀ ਨੇ ਮੋਟਰਸਾਈਕਲ ਸਵਾਰ ਕਿਸਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਕਤ ਗੱਡੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਭਗਤਪੁਰਾ ਵਜੋਂ ਹੋਈ ਹੈ, ਜਿਸ ਦੀ ਉਮਰ 50 ਸਾਲ ਦੇ ਕਰੀਬ ਸੀ।  ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਗੱਡੀ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ CCTV ਫੁਟੇਜ ਦੇ ਅਧਾਰ 'ਤੇ ਪੁਲਸ ਜਾਂਚ ਕਰ ਕੇ ਹਾਦਸੇ ਵਾਲੀ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਮ੍ਰਿਤਕ ਪਰਿਵਾਰ ਵਿਚ ਇਕਲੌਤਾ ਕਮਾਉਣ ਵਾਲਾ ਸੀ।…
Read More
ਬਰਨਾਲਾ ਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ, 74 ਮਰੀਜ਼ ਹੋਏ ਰਿਪੋਰਟ

ਬਰਨਾਲਾ ਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ, 74 ਮਰੀਜ਼ ਹੋਏ ਰਿਪੋਰਟ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ਵਿੱਚ ਡੇਂਗੂ ਅਤੇ ਚਿਕਨਗੁਨੀਆ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਮਰੀਜ਼ ਇਨ੍ਹਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰੀ ਹਸਪਤਾਲ ਵਿੱਚ ਹੁਣ ਤੱਕ ਡੇਂਗੂ ਦੇ 60 ਅਤੇ ਚਿਕਨਗੁਨੀਆ ਦੇ 14 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਵੱਡੀ ਗਿਣਤੀ ਵਿੱਚ ਮਰੀਜ਼ ਨਿੱਜੀ ਹਸਪਤਾਲਾਂ ਅਤੇ ਘਰਾਂ ਵਿੱਚ ਇਲਾਜ ਕਰਵਾ ਰਹੇ ਹਨ। ਲੋਕ ਬੁਖਾਰ, ਘੱਟ ਬਲੱਡ ਸੈੱਲ ਅਤੇ ਜੋੜਾਂ ਦੇ ਦਰਦ ਤੋਂ ਪੀੜਤ ਹਨ। ਦੋਵਾਂ ਬਿਮਾਰੀਆਂ ਤੋਂ ਬਚਣ ਲਈ ਡਾਕਟਰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦੀ ਸਲਾਹ ਦੇ ਰਹੇ ਹਨ। ਡੇਂਗੂ ਦੇ 60 ਅਤੇ ਚਿਕਨਗੁਨੀਆ ਦੇ 14 ਮਾਮਲੇ ਸਾਹਮਣੇ ਆਏ ਇਸ ਮੌਕੇ ਬਰਨਾਲਾ ਹਸਪਤਾਲ ਦੇ…
Read More
ਚੋਰਾਂ ਦੇ ਬੁਲੰਦ ਹੌਸਲੇ ! ਬਰਨਾਲਾ ਦੇ ਰਿਹਾਇਸ਼ੀ ਇਲਾਕੇ ਚ ਚਿੱਟੇ ਦਿਨ ਘਰ ਚੋਂ 70 ਲੱਖ ਦੇ ਕਰੀਬ ਗਹਿਣੇ ਤੇ ਨਕਦੀ ਚੋਰੀ

ਚੋਰਾਂ ਦੇ ਬੁਲੰਦ ਹੌਸਲੇ ! ਬਰਨਾਲਾ ਦੇ ਰਿਹਾਇਸ਼ੀ ਇਲਾਕੇ ਚ ਚਿੱਟੇ ਦਿਨ ਘਰ ਚੋਂ 70 ਲੱਖ ਦੇ ਕਰੀਬ ਗਹਿਣੇ ਤੇ ਨਕਦੀ ਚੋਰੀ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ਵਿੱਚ ਚੋਰੀਆਂ ਵਧ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਬਰਨਾਲਾ ਦੇ ਗੀਤਾ ਭਵਨ ਨੇੜੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਚੋਰ ਇੱਕ ਘਰ ਦੀ ਉੱਪਰਲੀ ਮੰਜ਼ਿਲ 'ਤੇ ਇੱਕ ਕਮਰੇ ਦੀਆਂ ਸ਼ੈਲਫਾਂ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਚਾਂਦੀ ਚੋਰੀ ਕਰਕੇ ਫਰਾਰ ਹੋ ਗਿਆ। ਇਸ ਮੌਕੇ ਘਰ ਦੀ ਮਾਲਕਣ ਪੂਨਮ ਜਿੰਦਲ, ਜੋ ਕਿ ਰਾਕੇਸ਼ ਕੁਮਾਰ ਦੀ ਪਤਨੀ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਹ ਅਤੇ ਉਸਦੇ ਦੋ ਪੁੱਤਰ, ਪਤੀ ਅਤੇ ਸੱਸ ਲੰਬੇ ਸਮੇਂ ਤੋਂ ਇਸ ਘਰ ਵਿੱਚ ਰਹਿ ਰਹੇ ਹਨ। ਉਸਦਾ ਪਤੀ ਰਾਕੇਸ਼ ਕੁਮਾਰ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ।…
Read More
Barnala: ਕੈਨੇਡਾ ਵਿੱਚ ਡਿਪੋਰਟ ਹੋਣ ਮਗਰੋਂ ਕਰਨ ਲੱਗੇ ਚੋਰੀ; ਚੋਰੀ ਦੇ ਸਾਮਾਨ ਸਮੇਤ 4 ਜਣੇ ਗ੍ਰਿਫ਼ਤਾਰ

Barnala: ਕੈਨੇਡਾ ਵਿੱਚ ਡਿਪੋਰਟ ਹੋਣ ਮਗਰੋਂ ਕਰਨ ਲੱਗੇ ਚੋਰੀ; ਚੋਰੀ ਦੇ ਸਾਮਾਨ ਸਮੇਤ 4 ਜਣੇ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ਪੁਲਿਸ ਨੇ ਇੱਕ ਵੱਡੇ ਚੋਰੀ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚੋਰੀ ਦੇ ਸਮਾਨ ਸਮੇਤ ਚਾਰ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ। ਦੋ ਚੋਰ ਵਿਦੇਸ਼ ਤੋਂ ਪੰਜਾਬ ਆਏ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਪਏ। ਚੋਰਾਂ ਵਿੱਚੋਂ ਇੱਕ ਨੌਜਵਾਨ ਕੈਨੇਡਾ ਤੋਂ ਡਿਪੋਰਟ ਹੋ ਕੇ ਆਇਆ ਹੈ ਜੋ ਕੈਨੇਡਾ ਵਿੱਚ ਚੋਰੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਵੀ ਸ਼ਾਮਿਲ ਸੀ। ਇੱਕ ਹੋਰ ਮੁਲਜ਼ਮ ਮਲੇਸ਼ੀਆ ਤੋਂ ਪੰਜਾਬ ਆਇਆ ਅਤੇ ਚੋਰੀ ਕਰਨ ਲੱਗਾ। ਮੁਲਜ਼ਮਾਂ ਨੇ ਬੰਦ ਘਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਚੋਰੀਆਂ ਕੀਤੀਆਂ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ₹377,000, 484 ਗ੍ਰਾਮ ਚਾਂਦੀ, 33 ਗ੍ਰਾਮ ਸੋਨਾ, ਇੱਕ ਵਰਨਾ ਕਾਰ, ਦੋ…
Read More
ਮੀਂਹ ਕਾਰਨ ਬੰਦ ਪਈ ਫੈਕਟਰੀ ‘ਚੋਂ 15 ਲੱਖ ਰੁਪਏ ਦੀ ਚੋਰੀ

ਮੀਂਹ ਕਾਰਨ ਬੰਦ ਪਈ ਫੈਕਟਰੀ ‘ਚੋਂ 15 ਲੱਖ ਰੁਪਏ ਦੀ ਚੋਰੀ

ਬਰਨਾਲਾ : ਬਰਨਾਲਾ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਚੇਅਰਮੈਨ ਵਿਜੇ ਗਰਗ ਦੀ ਫਰਵਾਹੀ ਰੋਡ ’ਤੇ ਸਥਿਤ ਫੈਕਟਰੀ 'ਚੋਂ ਲੱਖਾਂ ਰੁਪਏ ਦੇ ਸਾਮਾਨ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਬਰਨਾਲਾ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਕਰੀਬ 15 ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਚੇਅਰਮੈਨ ਵਿਜੈ ਕੁਮਾਰ ਗਰਗ ਵਾਸੀ ਲੱਖੀ ਕਾਲੋਨੀ, ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਫਰਵਾਹੀ ਰੋਡ ’ਤੇ ‘ਸ਼ਿਵਾ ਪੋਲਟਰੀ ਐਂਡ ਐਗਰੋ ਇੰਡਸਟਰੀਜ਼’ ਨਾਂ ਦੀ ਫੈਕਟਰੀ ਹੈ, ਜਿਸ ਵਿਚ ਪੋਲਟਰੀ ਫਾਰਮ ਦਾ ਸਾਮਾਨ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ…
Read More
CM ਮਾਨ ਨੇ ਬਰਨਾਲਾ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 8 ਜਨਤਕ ਲਾਇਬ੍ਰੇਰੀਆਂ ਦਾ ਕੀਤਾ ਉਦਘਾਟਨ

CM ਮਾਨ ਨੇ ਬਰਨਾਲਾ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 8 ਜਨਤਕ ਲਾਇਬ੍ਰੇਰੀਆਂ ਦਾ ਕੀਤਾ ਉਦਘਾਟਨ

ਬਰਨਾਲਾ , 19 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਨੌਜਵਾਨਾਂ ਵਿੱਚ ਪੜ੍ਹਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਵਿੱਚ ਦਿਲਚਸਪੀ ਵਧਾਉਣ ਦੇ ਯਤਨ ਵਜੋਂ ਬਰਨਾਲਾ ਜ਼ਿਲ੍ਹੇ ਵਿੱਚ ਬਣੀਆਂ 8 ਨਵੀਆਂ ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਇਹ ਲਾਇਬ੍ਰੇਰੀਆਂ ₹2.80 ਕਰੋੜ ਦੀ ਲਾਗਤ ਨਾਲ ਬਣਾਈਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਸ਼ਹਿਣਾ, ਧੌਲਾ, ਤਲਵੰਡੀ, ਮਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲੀਵਾਲ ਵਿੱਚ ਸਥਾਪਿਤ ਕੀਤੀਆਂ ਗਈਆਂ ਹਨ। ਹਰੇਕ ਲਾਇਬ੍ਰੇਰੀ ਦੀ ਲਾਗਤ ₹35 ਲੱਖ ਹੈ। https://twitter.com/AAPPunjab/status/1946527238737756631 ਭਗਵੰਤ ਮਾਨ ਨੇ ਕਿਹਾ ਕਿ…
Read More
ਬਰਨਾਲਾ ਦੇ ਪਿੰਡ ਮੂਮ ਵਿੱਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਦਰਦਨਾਕ ਮੌਤ, ਪਿੰਡ ਵਿੱਚ ਸੋਗ ਦਾ ਮਾਹੌਲ

ਬਰਨਾਲਾ ਦੇ ਪਿੰਡ ਮੂਮ ਵਿੱਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਦਰਦਨਾਕ ਮੌਤ, ਪਿੰਡ ਵਿੱਚ ਸੋਗ ਦਾ ਮਾਹੌਲ

ਬਰਨਾਲਾ (ਨੈਸ਼ਨਲ ਟਾਈਮਜ਼): ਬਰਨਾਲਾ ਜ਼ਿਲ੍ਹੇ ਦੇ ਪਿੰਡ ਮੂਮ ਵਿੱਚ ਬੀਤੀ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਸੜ ਕੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਜਗਰੂਪ ਸਿੰਘ (49 ਸਾਲ), ਪੁੱਤਰ ਲਾਭ ਸਿੰਘ, ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ ਆਪਣੇ ਘਰ ਦੇ ਕਮਰੇ ਵਿੱਚ ਸੌਂ ਰਹੇ ਸਨ ਜਦੋਂ ਅਚਾਨਕ ਅੱਗ ਭੜਕ ਗਈ। ਅੱਗ ਇੰਨੀ ਭਿਆਨਕ ਸੀ ਕਿ ਜਗਰੂਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅੰਗਰੇਜ਼ ਕੌਰ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ। ਉੱਥੋਂ ਉਸ ਨੂੰ ਫਰੀਦਕੋਟ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।ਅੱਗ ਲੱਗਣ ਦੇ ਕਾਰਨਾਂ ਦੀ ਜਾਂਚ…
Read More
ਬਰਨਾਲਾ ‘ਚ ਵੱਡੀ ਕਾਰਵਾਈ: ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਾਮਵਰ IELTS ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

ਬਰਨਾਲਾ ‘ਚ ਵੱਡੀ ਕਾਰਵਾਈ: ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਾਮਵਰ IELTS ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

ਬਰਨਾਲਾ : ਪੰਜਾਬ ਵਿੱਚ ਆਈਲੈਟਸ ਕੋਚਿੰਗ ਸੈਂਟਰਾਂ 'ਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਵਿਚਕਾਰ, ਇੱਕ ਮਹੱਤਵਪੂਰਨ ਕਾਰਵਾਈ ਸਾਹਮਣੇ ਆਈ ਹੈ। ਜ਼ਿਲ੍ਹਾ ਬਰਨਾਲਾ ਵਿੱਚ ਸਥਿਤ ਇੱਕ ਨਾਮਵਰ ਸੰਸਥਾ ਮੈਸਰਜ਼ ਗਰਗ ਕੋਚਿੰਗ ਸੈਂਟਰ ਦਾ ਲਾਇਸੈਂਸ ਜ਼ਿਲ੍ਹਾ ਮੈਜਿਸਟ੍ਰੇਟ ਟੀ. ਬੇਨਿਥ ਦੇ ਹੁਕਮਾਂ 'ਤੇ ਰੱਦ ਕਰ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ 2014 ਵਿੱਚ ਇਸ ਵਿੱਚ ਕੀਤੀਆਂ ਸੋਧਾਂ ਦੇ ਤਹਿਤ ਚੁੱਕਿਆ ਗਿਆ ਹੈ। ਪ੍ਰਸ਼ਾਸਨ ਦੇ ਅਨੁਸਾਰ, ਗਰਗ ਕੋਚਿੰਗ ਸੈਂਟਰ ਦਾ ਲਾਇਸੈਂਸ ਨਿਰਧਾਰਤ ਸਮੇਂ ਦੇ ਅੰਦਰ ਰੀਨਿਊ ਨਹੀਂ ਕੀਤਾ ਗਿਆ ਸੀ, ਜਿਸ ਨਾਲ ਇਹ ਰੈਗੂਲੇਟਰੀ ਉਲੰਘਣਾ ਦੀ ਸ਼੍ਰੇਣੀ ਵਿੱਚ ਆ ਗਿਆ ਸੀ। ਇਸ ਕਾਰਵਾਈ ਦਾ ਆਧਾਰ ਐਸਐਸਪੀ ਬਰਨਾਲਾ ਵੱਲੋਂ ਜ਼ਿਲ੍ਹਾ…
Read More
ਬਰਨਾਲਾ ਦੇ ਪਿੰਡ ਗਹਿਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਦੋਸ਼ੀ ਪੁਲਿਸ ਹਿਰਾਸਤ ’ਚ

ਬਰਨਾਲਾ ਦੇ ਪਿੰਡ ਗਹਿਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਦੋਸ਼ੀ ਪੁਲਿਸ ਹਿਰਾਸਤ ’ਚ

ਬਰਨਾਲਾ (ਨੈਸ਼ਨਲ ਟਾਈਮਜ਼): ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲ ਸਥਿਤ ਗੁਰਦੁਆਰਾ ਭਗਤੂਆਣਾ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਇੱਕ ਬਜ਼ੁਰਗ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ, ਜੋ ਸੇਵਾਦਾਰਾਂ ਦੀ ਸੁਚੇਤਤਾ ਕਾਰਨ ਨਾਕਾਮ ਰਹੀ। ਦੋਸ਼ੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੁਮਾਲਾ ਸਾਹਿਬ ਹਟਾਉਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ’ਤੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਤੁਰੰਤ ਰੋਕ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾ…
Read More
ਬਲੈਕਆਊਟ ਦੇ ਹੁਕਮਾਂ ਦੀ ਉਲੰਘਣਾ! ਲਾਪਰਵਾਹ ਲੋਕਾਂ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ

ਬਲੈਕਆਊਟ ਦੇ ਹੁਕਮਾਂ ਦੀ ਉਲੰਘਣਾ! ਲਾਪਰਵਾਹ ਲੋਕਾਂ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ

ਬਰਨਾਲਾ, - ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਤਿਆਰੀ ਦੇ ਤਹਿਤ ਅੱਜ ਰਾਤ 8:30 ਤੋਂ 9:00 ਵਜੇ ਤੱਕ ਸ਼ਹਿਰ ਵਿੱਚ ਬਲੈਕਆਊਟ ਕਰਨ ਦੇ ਹੁਕਮ ਦਿੱਤੇ ਗਏ ਸਨ। ਹਾਲਾਂਕਿ, ਸ਼ਹਿਰ ਦੇ ਜ਼ਿਆਦਾਤਰ ਲੋਕਾਂ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ, ਪਰ ਬਹੁਤ ਸਾਰੇ ਲਾਪਰਵਾਹ ਲੋਕ ਆਪਣੀ ਲਾਈਟਿੰਗ ਜਗਾ ਕੇ ਬਲੈਕਆਊਟ ਦੇ ਨਿਯਮਾਂ ਦੀ ਉਲੰਘਣਾ ਕਰਦੇ ਦਿਖਾਈ ਦਿੱਤੇ। ਜਾਣਕਾਰਾਂ ਦਾ ਮੰਨਣਾ ਹੈ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਐਮਰਜੈਂਸੀ ਹਾਲਤ ਆਉਂਦੀ ਹੈ ਅਤੇ ਬਲੈਕਆਊਟ ਕਰਨਾ ਪੈਂਦਾ ਹੈ ਤਾਂ ਅਜਿਹੇ ਲਾਪਰਵਾਹ ਲੋਕ ਸਮੁੱਚੇ ਸ਼ਹਿਰ ਨੂੰ ਖਤਰੇ ਵਿੱਚ ਪਾ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਬਲੈਕਆਊਟ ਡਰਿੱਲ ਇਸ ਲਈ…
Read More
ਬਰਨਾਲਾ ਏਅਰ ਫੋਰਸ ਸਟੇਸ਼ਨ ਨੇੜੇ ਸੁਣਾਈ ਦਿੱਤਾ ਜ਼ੋਰਦਾਰ ਧਮਾਕਾ, ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਇੱਕ ਮੌਕ ਡ੍ਰਿਲ ਸੀ

ਬਰਨਾਲਾ ਏਅਰ ਫੋਰਸ ਸਟੇਸ਼ਨ ਨੇੜੇ ਸੁਣਾਈ ਦਿੱਤਾ ਜ਼ੋਰਦਾਰ ਧਮਾਕਾ, ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਇੱਕ ਮੌਕ ਡ੍ਰਿਲ ਸੀ

ਬਰਨਾਲਾ, 10 ਮਈ: ਅੱਜ ਸਵੇਰੇ 8 ਵਜੇ ਦੇ ਕਰੀਬ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦੇਣ 'ਤੇ ਬਰਨਾਲਾ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਣਾਈ ਦੇਣ ਵਾਲੀ ਇਹ ਆਵਾਜ਼ ਬਰਨਾਲਾ ਨੇੜੇ ਏਅਰ ਫੋਰਸ ਸਟੇਸ਼ਨ ਤੋਂ ਆਈ ਦੱਸੀ ਜਾ ਰਹੀ ਹੈ। ਸਥਿਤੀ ਦੇ ਜਵਾਬ ਵਿੱਚ, ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਐਂਬੂਲੈਂਸਾਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਤੁਰੰਤ ਘਟਨਾ ਸਥਾਨ 'ਤੇ ਭੇਜਿਆ ਗਿਆ। ਹਾਲਾਂਕਿ, ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਚਿੰਤਾ ਦਾ ਕੋਈ ਕਾਰਨ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਨੁਸਾਰ, ਇਹ ਧਮਾਕਾ ਐਮਰਜੈਂਸੀ ਤਿਆਰੀ ਦਾ ਮੁਲਾਂਕਣ ਕਰਨ ਲਈ…
Read More
ਬਰਨਾਲਾ `ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਬਰਨਾਲਾ `ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ-ਮਾਨਸਾ ਰੋਡ 'ਤੇ ਪੁਲਿਸ ਨਾਕਾਬੰਦੀ ਦੌਰਾਨ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਧੌਲਾ ਟਰਾਈਡੈਂਟ ਫੈਕਟਰੀ ਨੇੜੇ ਪੁੱਜੀ ਤਾਂ ਸੀਆਈ ਸਟਾਫ ਬਰਨਾਲਾ ਦੀ ਟੀਮ ਵੱਲੋਂ ਨਾਕਾ ਲਾਇਆ ਹੋਇਆ ਸੀ। ਪੁਲਿਸ ਵੱਲੋਂ ਨਾਕੇਬੰਦੀ ਕਰਕੇ ਇਲਾਕੇ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਗੱਡੀ ਤੇਜ਼ ਰਫ਼ਤਾਰ ਨਾਲ ਪੁਲਿਸ ਵੱਲ ਨੂੰ ਆਈ ਅਤੇ ਉਸ ਵਿੱਚ ਸਵਾਰ ਦੋ ਬਦਮਾਸ਼ਾਂ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਵੱਲੋਂ ਵੀ ਜੁਆਬੀ ਫਾਈਰਿੰਗ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਬਰਨਾਲਾ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ 'ਤੇ ਉਸ ਵਿੱਚ…
Read More
ਪੰਜਾਬ ‘ਚ 70% ਤੋਂ ਵੱਧ ਅਪਾਹਜ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਜਾਰੀ: ਮੰਤਰੀ ਡਾ. ਬਲਜੀਤ ਕੌਰ

ਪੰਜਾਬ ‘ਚ 70% ਤੋਂ ਵੱਧ ਅਪਾਹਜ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਜਾਰੀ: ਮੰਤਰੀ ਡਾ. ਬਲਜੀਤ ਕੌਰ

ਬਰਨਾਲਾ (ਨੈਸ਼ਨਲ ਟਾਈਮਜ਼): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ 70% ਤੋਂ ਵੱਧ, ਭਾਵ 9,766 ਅਪਾਹਜ ਵਿਅਕਤੀਆਂ ਨੂੰ ਯੂਨੀਕ ਡਿਸ਼ਐਬਿਲਟੀ ਆਈ.ਡੀ. (ਯੂ.ਡੀ.ਆਈ.ਡੀ.) ਜਾਰੀ ਕੀਤੇ ਗਏ ਹਨ। ਇਹ ਕਾਰਡ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਦੇ ਨਤੀਜੇ ਵਜੋਂ ਦਿੱਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦੇ ਲਾਭ ਅਪਾਹਜ ਵਿਅਕਤੀਆਂ ਨੂੰ ਇੱਕ ਕਾਰਡ ਦੇ ਆਧਾਰ 'ਤੇ ਪ੍ਰਦਾਨ ਕਰਨ ਲਈ ਵਿਲੱਖਣ ਅਪੰਗਤਾ ਪਛਾਣ ਪੱਤਰ (ਯੂ.ਡੀ.ਆਈ.ਡੀ.) ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ. ਇਹ…
Read More