06
Dec
ਨੈਸ਼ਨਲ ਟਾਈਮਜ਼ ਬਿਊਰੋ :- ਸ਼ੁੱਕਰਵਾਰ ਦੀ ਦੇਰ ਰਾਤ ਬਟਾਲਾ ਦੇ ਸਟਾਫ ਰੋਡ 'ਤੇ ਗੱਡੀ ਲੰਘਾਉਣ ਲਈ ਰਸਤਾ ਮੰਗਣ ਉੱਤੇ ਦੋ ਧਿਰਾਂ ਵਿੱਚ ਤਕਰਾਰ ਹੋ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਕਾਂਡ 'ਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ, ਜਿਨਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨਾਂ ਦੀ ਪਛਾਣ ਚੰਦਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਰਗੀ ਮੁਹੱਲਾ ਬਟਾਲਾ ਅਤੇ ਸੌਰਵ ਭਗਤ ਪੁੱਤਰ ਰਾਜਿੰਦਰ ਕੁਮਾਰ ਵਾਸੀ ਭੁੱਲਰ ਰੋਡ ਬਟਾਲਾ ਵਜੋਂ ਹੋਈ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਨੌਜਵਾਨ ਚੰਦਨ ਕੁਮਾਰ ਦੇ ਪਿਤਾ ਅਸ਼ੋਕ ਕੁਮਾਰ…
