12
Oct
ਬਠਿੰਡਾ (ਗੁਰਪ੍ਰੀਤ ਸਿੰਘ): ਬਠਿੰਡਾ ਵਿੱਚ ਅੱਜ ਪਾਰਕ ਹਸਪਤਾਲ ਵਿੱਚ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਹੋਣ ਦੀ ਸੂਚਨਾ ਨਾਲ ਹਲਚਲ ਮਚ ਗਈ। ਮਿਲੀ ਜਾਣਕਾਰੀ ਅਨੁਸਾਰ, ਹਸਪਤਾਲ ਵਿੱਚ ਪਹੁੰਚੀ ਜਾਂਚ ਟੀਮ ਵੱਲੋਂ ਸਟਾਫ ਦੇ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਹਸਪਤਾਲ ਦੀ ਸੁਰੱਖਿਆ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਇਸ ਪਾਬੰਦੀ ਵਿੱਚ ਪੁਲਿਸ ਅਧਿਕਾਰੀਆਂ ਦੇ ਦਾਖਲੇ ਨੂੰ ਲੈ ਕੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।ਪੰਜਾਬ ਭਰ ਵਿੱਚ ਕਾਰਵਾਈ ਹੋਣ ਦੀ ਚਰਚਾਸੂਤਰਾਂ ਤੋਂ…
