13
Dec
ਚੰਡੀਗੜ੍ਹ, 13 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਗੈਰ-ਜ਼ਿੰਮੇਵਾਰਾਨਾ ਅਤੇ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਦੀ ਕਰੜੀ ਨਿੰਦਿਆ ਕੀਤੀ। ਮੁੱਖ ਮੰਤਰੀ ਨੇ ਅੱਜ ਸਵੇਰੇ ਆਪਣੀ ਰਿਹਾਇਸ਼ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "111 ਦਿਨਾਂ ਦੇ ਸਾਬਕਾ ਮੁੱਖ ਮੰਤਰੀ ਨੇ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਅਜਿਹੇ ਬਿਆਨ ਦੇ ਕੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੋਕਾਂ ਨੂੰ…
