27
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਸੂਬੇ ‘ਚ ਅਨਾਜ ਦੀ ਚੁਕਾਈ ਤੇ ਭੰਡਾਰਨ ਦੇ ਸੰਕਟ ਨੂੰ ਲੈ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਨਾਜ ਦੀ ਸਮੱਸਿਆ ਨੂੰ ਹੱਲ ਨਾ ਕਰਨ ਦੀ ਸੂਰਤ ‘ਚ ਆਉਣ ਵਾਲੇ ਹਾੜੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ ਕਣਕ ਦੀ ਖਰੀਦ ਅਤੇ ਭੰਡਾਰਨ ਵਿੱਚ ਬੜੀ ਮੁਸ਼ਕਲ ਆ ਸਕਦੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਲੋਂ ਅਗਲੇ ਹਾੜੀ ਸੀਜ਼ਨ ‘ਚ 124 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੀ ਉਮੀਦ ਹੈ। ਉਨ੍ਹਾਂ ਇਹ ਵੀ ਉਘਾ…