01
Aug
ਸੁਨਾਮ ਊਧਮ ਸਿੰਘ ਵਾਲਾ (ਗੁਰਪ੍ਰੀਤ ਸਿੰਘ): ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ…
