16
Feb
ਜਲੰਧਰ/ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਵਾਰ-ਵਾਰ ਇਸ ਪਵਿੱਤਰ ਧਰਤੀ ’ਤੇ ਉਤਾਰ ਕੇ ਅੰਮ੍ਰਿਤਸਰ ਨੂੰ 'ਨਜ਼ਰਬੰਦੀ' ਜਾਂ 'ਡਿਪੋਰਟ ਸੈਂਟਰ' ਵਿਚ ਬਦਲਣ ਤੋਂ ਬਚਾਇਆ ਜਾਵੇ। ਮੁੱਖ ਮੰਤਰੀ ਨੇ ਸ਼ਨੀਵਾਰ ਦੇਰ ਰਾਤ ਉਤਰੇ ਭਾਰਤੀਆਂ ਦੇ ਸਵਾਗਤ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਵਿਚ ਸ੍ਰੀ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਯਾਦ ਦਿਵਾਇਆ ਕਿ ਇਤਿਹਾਸ ਅਜਿਹੀਆਂ ਮਿਸਾਲਾਂ ਨਾਲ ਭਰਿਆ ਪਿਆ ਹੈ ਕਿ ਜਿਸ ਨੇ ਵੀ…