02
May
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ ਤੇ ਲਖਵਿੰਦਰ ਸਿੰਘ ਸੰਬੰਧੀ ਚੱਲ ਰਹੀ ਨਿਆਂਕ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਚਿੰਤਾ ਜਾਹਿਰ ਕੀਤੀ। ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੇ 1995 ਦੇ ਕੇਸ ਵਿੱਚ ਆਪਣੀ ਭੂਮਿਕਾ ਨੂੰ ਲੈ ਕੇ ਕੋਰਟ ਵਿੱਚ ਸਵੀਕਾਰ ਕਰ ਲਿਆ ਗਿਆ ਅਤੇ ਕੋਈ ਅਪੀਲ ਨਹੀਂ ਕੀਤੀ। ਭਾਵੇਂ ਕੋਰਟ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਪਰ…
