10
May
ਬਠਿੰਡਾ (ਗੁਰਪ੍ਰੀਤ ਸਿੰਘ) : ਭਾਰਤ-ਪਾਕਿ ਤਣਾਅ ਦੇ ਵਿਚਕਾਰ, ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਚਾਕਚੌਬੰਦ ਕਰ ਦਿੱਤੀ ਗਈ ਹੈ। ਸ਼ਨੀਵਾਰ ਸਵੇਰੇ ਬਠਿੰਡਾ ਦੇ ਭੀਸੀਆਣਾ ਏਅਰ ਫੋਰਸ ਸਟੇਸ਼ਨ ਨੇੜੇ ਹੋਏ ਜ਼ੋਰਦਾਰ ਧਮਾਕਿਆਂ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਮੁੱਢਲੇ ਸਰੋਤਾਂ ਅਨੁਸਾਰ ਇਹ ਧਮਾਕੇ ਸੰਭਾਵੀ ਡਰੋਨ ਹਮਲਿਆਂ ਦੇ ਨਤੀਜੇ ਹੋ ਸਕਦੇ ਹਨ। ਹਾਲਾਂਕਿ, ਫੌਜ ਜਾਂ ਪ੍ਰਸ਼ਾਸਨ ਵੱਲੋਂ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ। ਘਟਨਾ ਤੋਂ ਬਾਅਦ, ਏਅਰ ਫੋਰਸ ਸਟੇਸ਼ਨ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪੂਰੇ ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਅਤੇ ਸਾਰੀਆਂ ਦੁਕਾਨਾਂ ਬੰਦ…