11
Aug
ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਮੋੜ ਆ ਗਿਆ ਹੈ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨੇ ਅਕਾਲੀ ਦਲ ਦੇ ਮੁਖੀ ਵਜੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਅਤੇ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਅੰਮ੍ਰਿਤਸਰ ਦੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਗੁਰਦੁਆਰੇ ਵਿੱਚ ਹੋਈ ਇਕ ਵਿਸ਼ਾਲ ਪੰਥਕ ਗਰੁੱਪ ਮੀਟਿੰਗ ਦੌਰਾਨ ਕੀਤਾ ਗਿਆ, ਜਿੱਥੇ ਬਾਗੀ ਧੜੇ ਅਤੇ ਅਕਾਲ ਤਖ਼ਤ ਕਮੇਟੀ ਦੇ ਮੈਂਬਰ ਇਕੱਠੇ ਹੋਏ ਸਨ। ਮੈਂਬਰਸ਼ਿਪ ਮੁਹਿੰਮ ਪੂਰੀ ਹੋਣ ਤੋਂ ਬਾਅਦ, ਨਵੇਂ ਨੇਤ੍ਰਿਤਵ ਦਾ ਐਲਾਨ ਹੋਇਆ। ਪਾਰਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ…
