31
Jul
ਗੁਰਪ੍ਰੀਤ ਸਿੰਘ :- ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। 4 ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ ਅਤੇ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਮੌਕੇ 'ਤੇ ਬਚਾਅ ਕਾਰਜ ਚੱਲ ਰਹੇ ਹਨ। ਅਜੇ ਤੱਕ ਜਾਨੀ ਨੁਕਸਾਨ ਜਾਂ ਇਮਾਰਤ ਦੇ ਡਿੱਗਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਖ਼ਬਰ ਮਿਲਦੇ ਹੀ ਪੁਲਸ, ਨਗਰ ਨਿਗਮ ਅਤੇ ਐੱਨਡੀਆਰਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਜੰਗੀ ਪੱਧਰ ਤੇ ਜਾਰੀ ਹਨ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ…
