19
Jul
ਨਵੀਂ ਦਿੱਲੀ: ਦੇਸ਼ 'ਚ ਆਨਲਾਈਨ ਸੱਟੇਬਾਜ਼ੀ ਐਪਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਵੱਡੀਆਂ ਤਕਨੀਕੀ ਕੰਪਨੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਈਡੀ ਨੇ ਸ਼ਨੀਵਾਰ ਨੂੰ ਗੂਗਲ ਅਤੇ ਮੈਟਾ ਨੂੰ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਨੂੰ 21 ਜੁਲਾਈ ਨੂੰ ਪੁੱਛਗਿੱਛ ਲਈ ਤਲਬ ਕੀਤਾ। ਇਸ ਕਦਮ ਨਾਲ ਆਨਲਾਈਨ ਜੂਏ ਅਤੇ ਮਨੀ ਲਾਂਡਰਿੰਗ ਮਾਮਲਿਆਂ ਦੀ ਜਾਂਚ ਦਾ ਦਾਇਰਾ ਹੋਰ ਵਿਸ਼ਾਲ ਹੋ ਗਿਆ ਹੈ, ਜਿਸ 'ਚ ਕਈ ਮਸ਼ਹੂਰ ਹਸਤੀਆਂ ਪਹਿਲਾਂ ਹੀ ਜਾਂਚ ਦੇ ਘੇਰੇ 'ਚ ਆ ਚੁੱਕੀਆਂ ਹਨ। ਕੀ ਦੋਸ਼ ਹੈ?ਈਡੀ ਦਾ ਕਹਿਣਾ ਹੈ ਕਿ ਗੂਗਲ ਅਤੇ ਮੈਟਾ ਨੇ ਉਨ੍ਹਾਂ ਪਲੇਟਫਾਰਮਾਂ ਦੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਦੀ ਇਜਾਜ਼ਤ ਦਿੱਤੀ…