16
Mar
ਲੁਧਿਆਣਾ - ਲੁਧਿਆਣਾ ਵਿਖੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਲੁਧਿਆਣਾ ਵਿਖੇ ਦੁੱਗਰੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਦੇਰ ਰਾਤ ਪੁਲਸ ਨਾਲ ਹੋਈ ਕਰਾਸ ਫਾਇਰਿੰਗ ਵਿੱਚ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ। ਗੈਂਗਸਟਰਾਂ ਦਾ ਪਿੱਛਾ ਕਰਦੇ ਹੋਏ ਗੈਂਗਸਟਰਾਂ ਨੇ ਪੁਲਸ ਟੀਮ 'ਤੇ ਗੋਲ਼ੀਬਾਰੀ ਕਰ ਦਿੱਤੀ। ਪੁਲਸ ਨੇ ਵੀ ਆਪਣੇ ਬਚਾਅ ਵਿਚ ਉਨ੍ਹਾਂ 'ਤੇ ਫਾਇਰਿੰਗ ਕੀਤੀ, ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ। ਪੁਲਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਗਗਨਦੀਪ ਉਰਫ਼ ਗੱਗੂ ਅਤੇ ਮਨਦੀਪ ਕੁਮਾਰ ਵਜੋਂ ਕੀਤੀ ਹੈ। ਪੁਲਸ ਨੇ ਮੌਕੇ ਤੋਂ ਇਕ ਗੈਰ-ਕਾਨੂੰਨੀ ਪਿਸਤੌਲ, ਕਾਰਤੂਸ ਅਤੇ ਇਕ ਬਿਨਾਂ ਨੰਬਰ…