05
Jan
ਹੁਸ਼ਿਆਰਪੁਰ- ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਬੱਸੀ ਉਮਰ ਖਾਂ ਦੇ ਸਰਪੰਚ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹਾਲਤ ਵਿਚ ਪਿੰਡ ਦੇ ਸਰਪੰਚ ਅਤੇ ਉਸ ਦੀ ਪਤਨੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕੁਝ ਵਿਅਕਤੀ ਸਰਪੰਚ ਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ ਅਤੇ ਕੁਝ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਵੀ ਨਜ਼ਰ ਆ ਰਹੇ ਹਨ। ਮੀਡੀਆ ਨੂੰ ਜਾਣਕਾਰੀ ਦਿੰਦੇ ਸਰਪੰਚ ਅਮਨਦੀਪ ਸਿੰਘ ਨੇ ਕਿਹਾ ਕਿ…
