02
Dec
ਜਲੰਧਰ- ਭਾਰਤ ਮੌਸਮ ਵਿਭਾਗ ਨੇ ਦਸੰਬਰ ਦੀ ਸ਼ੁਰੂਆਤ ਨਾਲ ਹੀ ਪੰਜਾਬ ਲਈ ਠੰਡੀ ਲਹਿਰ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਹੈ। ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ ਅਤੇ ਕਈ ਇਲਾਕਿਆਂ ’ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ। 1 ਤੋਂ 5 ਦਸੰਬਰ 2025 ਤੱਕ ਕਈ ਜ਼ਿਲ੍ਹਿਆਂ ’ਚ ਤਾਪਮਾਨ ਵਿਚ ਵੱਡੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣੀ ਤੇ ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ’ਚ ਸੀਤ ਲਹਿਰ ਦਾ ਅਸਰ ਸਭ ਤੋਂ ਵੱਧ ਰਹੇਗਾ। ਵਿਭਾਗ ਮੁਤਾਬਕ…
