18
Jun
ਜਲੰਧਰ - ਪੰਜਾਬ 'ਚ ਅਤਿ ਦੀ ਗਰਮੀ ਝੱਲ ਰਹੇ ਪੰਜਾਬੀਆਂ ਨੂੰ ਹਲਕਾ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ, ਜਿਸ ਕਾਰਨ ਗਰਮੀ ਥੋੜ੍ਹੀ ਘੱਟ ਗਈ ਹੈ। ਪੰਜਾਬ ਵਾਸੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ। ਹੁਣ ਸੂਬੇ 'ਚ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਘੱਟ ਹੀ ਦੱਸੀ ਜਾ ਰਹੀ ਹੈ ਕਿਉਂਕਿ ਅਗਲੇ ਕੁਝ ਦਿਨਾਂ ਤੱਕ ਪ੍ਰੀ-ਮਾਨਸੂਨ ਦੀ ਐਂਟਰੀ ਹੋਣ ਵਾਲੀ ਹੈ ਅਤੇ ਇਸ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਤੋਂ ਬਾਅਦ ਗਰਮੀ ਘੱਟ ਜਾਵੇਗੀ। ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ…