22
Oct
ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਇੱਕ ਪੁਰਾਣੇ ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ। ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਕੇਸ ‘ਚ ਸੰਜੇ ਸਿੰਘ ਨੇ ਧਾਰਾ 313 ਤਹਿਤ ਆਪਣਾ ਬਿਆਨ ਦਰਜ ਕਰਵਾਇਆ। ਅਦਾਲਤ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਨਿਆਂਇਕ ਪ੍ਰਕਿਰਿਆ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਲਗਭਗ 10 ਸਾਲਾਂ ਤੋਂ ਚੱਲ ਰਹੇ ਇਸ ਮਾਮਲੇ ‘ਚ ਜਲਦ ਇਨਸਾਫ਼ ਮਿਲੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਤੈਅ ਕੀਤੀ ਗਈ ਹੈ। ਅਦਾਲਤ 'ਚ ਬਿਆਨ ਤੇ ਨਿਆਂਇਕ ਪ੍ਰਕਿਰਿਆ ਸੰਜੇ ਸਿੰਘ ਨੇ ਦੱਸਿਆ…
