09
Jan
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਪਿਛਲੇ ਕਈ ਵਰ੍ਹਿਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਦਵਿੰਦਰ ਵੇਰਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜਾਣਕਾਰੀ ਅਨੁਸਾਰ, ਦਵਿੰਦਰ ਵੇਰਕਾ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਗ੍ਰਿਫ਼ਤਾਰ ਕਰਨ ਸਮੇਂ ਵਿਜੀਲੈਂਸ ਬਿਊਰੋ ਦੇ ਕੰਮ 'ਚ ਵਿਘਨ ਪਾਉਣ ਖਿਲਾਫ਼ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ…
