14
Jul
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਪਵਿੱਤਰ ਗ੍ਰੰਥ ਬਿੱਲ-2025 ਪੇਸ਼ ਕੀਤਾ ਅਤੇ ਪ੍ਰਸਤਾਵ ਕੀਤਾ ਗਿਆ ਕਿ ਸਦਨ 'ਚ ਇਸ ਬਿੱਲ 'ਤੇ ਤੁਰੰਤ ਵਿਚਾਰ ਕੀਤਾ ਜਾਵੇ। ਇਸ ਬਿੱਲ ਅਨੁਸਾਰ ਜੇਕਰ ਕੋਈ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ, ਤਾਂ ਉਸਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਹ ਬਿੱਲ ਸਿਰਫ ਇੱਕ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਪੰਜਾਬੀ ਸਮਾਜ ਦੀ ਧਾਰਮਿਕ ਭਾਵਨਾ ਅਤੇ ਆਸਥਾ ਦੀ ਰੱਖਿਆ ਵੱਲ ਇਕ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ। ਇਸ ਬਿੱਲ ਰਾਹੀਂ ਸਿੱਖ, ਹਿੰਦੂ, ਮੁਸਲਿਮ ਤੇ ਈਸਾਈ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ…