11
Jan
ਅੰਮ੍ਰਿਤਸਰ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਲਾਹੌਰੀ ਗੇਟ ਦਫ਼ਤਰ ਦੇ ਬਾਹਰ ਅੱਜ ਵੱਡੀ ਗਿਣਤੀ 'ਚ ਭਾਜਪਾ ਵਰਕਰ ਇਕੱਠੇ ਹੋਏ। ਇਸ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦਾ ਪੁਤਲਾ ਫੂਕਿਆ। ਇਸ ਮੌਕੇ ਉਹ ਦਿੱਲੀ ਵਿਧਾਨ ਸਭਾ 'ਚ ਸਿੱਖ ਗੁਰੂਆਂ ਦਾ ਅਪਮਾਨ ਕਰਨ ਵਾਲੇ ਆਤਿਸ਼ੀ ਦੇ ਬਿਆਨ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਲਾਹੌਰੀ ਗੇਟ ਦਫ਼ਤਰ ਵਿਖੇ ਇਕੱਠੇ ਹੋਏ ਸਨ। ਇਸ ਪ੍ਰਦਰਸ਼ਨ 'ਚ ਪ੍ਰਮੁੱਖ ਤੌਰ 'ਤੇ ਮੌਜੂਦ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਸ਼ੈੱਟੀ ਨੇ ਕਿਹਾ, "ਸਿੱਖ ਮਾਣ ਅਤੇ ਸਿੱਖ ਗੁਰੂਆਂ ਦਾ…
