24
Mar
ਰਾਜੀਵ ਸ਼ਰਮਾ :- ਦਿੱਲੀ ਵਿਧਾਨ ਸਭਾ 'ਚ ਮੰਗਲਵਾਰ ਨੂੰ ਬਜਟ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸਵੇਰੇ 11:30 ਵਜੇ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਪਹਿਲਾਂ ਮਿਲੀ ਹੈ। ਸਰਕਾਰੀ ਸੂਤਰਾਂ ਅਨੁਸਾਰ, ਇਹ ਧਮਕੀ ਦੋ ਵੱਖ-ਵੱਖ ਈਮੇਲਾਂ ਰਾਹੀਂ ਦਿੱਤੀ ਗਈ। ਪਹਿਲੀ ਈਮੇਲ ਸਵੇਰੇ 7:28 ਵਜੇ ਵਿਧਾਨ ਸਭਾ ਨੂੰ ਮਿਲੀ, ਜਿਸ ਤੋਂ ਬਾਅਦ ਦੂਜੀ ਈਮੇਲ ਸਵੇਰੇ 7:49 ਵਜੇ ਸਪੀਕਰ ਵਿਜੇਂਦਰ ਗੁਪਤਾ ਨੂੰ ਭੇਜੀ ਗਈ। ਰਿਪੋਰਟਾਂ ਅਨੁਸਾਰ, ਇਸ ਈਮੇਲ 'ਚ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ…
