06
Aug
ਗੂਰਪ੍ਰੀਤ ਸਿੰਘ :- ਇੱਕ ਵਾਰ ਫਿਰ ਧਮਕੀ ਭਰਿਆ ਈ-ਮੇਲ ਭੇਜੇ ਜਾਣ ਨਾਲ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਈ-ਮੇਲ ਵਿੱਚ ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਈ-ਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਅਤੇ ਕਈ ਪੁਲਿਸ ਥਾਣਿਆਂ ‘ਤੇ ਗ੍ਰਨੇਡ ਹਮਲੇ ਕਰਨ ਦੀ ਵੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਪੁਲਿਸ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਵੇਦਨਸ਼ੀਲ ਥਾਵਾਂ, ਰੇਲਵੇ ਸਟੇਸ਼ਨਾਂ, ਸਕੂਲਾਂ ਅਤੇ ਪੁਲਿਸ ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਅਤੇ ਡੌਗ…
