24
Apr
ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਜਾਣ ਵਾਲੇ ਸੈਲਾਨੀਆਂ ਨੇ ਸੁਰੱਖਿਆ ਕਾਰਨਾਂ ਕਰ ਕੇ ਵੱਡੇ ਪੈਮਾਨੇ ’ਤੇ ਬੁਕਿੰਗ ਰੱਦ ਕਰਵਾ ਦਿੱਤੀ ਹੈ। ਟ੍ਰੈਵਲ ਏਜੰਸੀਆਂ ਦਾ ਕਹਿਣਾ ਹੈ ਕਿ 90 ਫੀਸਦੀ ਬੁਕਿੰਗ ਰੱਦ ਕਰਵਾ ਦਿੱਤੀ ਗਈ ਹੈ। ਦੇਸ਼ ਭਰ ਵਿਚ 15 ਹਜ਼ਾਰ ਤੋਂ ਵੱਧ ਏਅਰ ਟਿਕਟਾਂ ਕੈਂਸਲ ਜਾਂ ਰੀਸ਼ਡਿਊਲਡ ਕਰਵਾਈਆਂ ਗਈਆਂ ਹਨ। ਡੋਮੈਸਟਿਕ ਏਅਰਲਾਈਨਸ ਨੂੰ ਦੇਸ਼ ਭਰ ਤੋਂ ਲਗਭਗ 15 ਹਜ਼ਾਰ ਯਾਤਰੀਆਂ ਨੇ ਟਿਕਟਾਂ ਕੈਂਸਲ ਕਰਵਾਉਣ ਜਾਂ ਰੀਸ਼ਡਿਊਲ ਕਰਵਾਉਣ ਦੀ ਬੇਨਤੀ ਕੀਤੀ ਹੈ। ਇਸੇ ਤਰ੍ਹਾਂ ਡੀ.ਜੀ.ਸੀ.ਏ. ਨੇ ਵੀ ਹਾਲਾਤ ਨੂੰ ਵੇਖਦਿਆਂ ਜਹਾਜ਼ ਕੰਪਨੀਆਂ ਨੂੰ ਕਿਰਾਇਆ ਨਾ ਵਧਾਉਣ ਦੀਆਂ ਸਖਤ ਹਦਾਇਤਾਂ ਦਿੱਤੀਆਂ ਹਨ। ਏਅਰਪੋਰਟ ਅਧਿਕਾਰੀਆਂ ਤੋਂ ਮਿਲੇ ਅੰਕੜਿਆਂ ਅਨੁਸਾਰ ਦੇਸ਼…