Border areas

ਸਰਹੱਦੀ ਹਾਲਾਤ ਸੁਧਰਣ ਮਗਰੋਂ SGPC ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮੁੜ ਗੁਰਦੁਆਰਿਆਂ ਵਿੱਚ ਲਿਆਂਦੇ ਗਏ

ਸਰਹੱਦੀ ਹਾਲਾਤ ਸੁਧਰਣ ਮਗਰੋਂ SGPC ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮੁੜ ਗੁਰਦੁਆਰਿਆਂ ਵਿੱਚ ਲਿਆਂਦੇ ਗਏ

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਣਾਅ ਦੇ ਮਾਹੌਲ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਸੀ। ਫੈਸਲੇ ਅਨੁਸਾਰ, ਕਟੀਲੀ ਤਾਰ ਦੇ ਬਿਲਕੁਲ ਕੋਲ ਸਥਿਤ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਮੌਜੂਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 105 ਪਾਵਨ ਸਵਰੂਪਾਂ ਨੂੰ ਬੇਅਦਬੀ ਜਾਂ ਮਰਯਾਦਾ ਭੰਗ ਤੋਂ ਬਚਾਉਣ ਲਈ ਤਰਨ ਤਾਰਨ ਵਿਖੇ ਸਥਿਤ ਸ਼੍ਰੀ ਦਰਬਾਰ ਸਾਹਿਬ ਲਿਆਂਦਾ ਗਿਆ ਸੀ।ਹੁਣ ਜਦੋਂ ਦੋਹਾਂ ਦੇਸ਼ਾਂ ਵੱਲੋਂ ਸੀਜ਼ਫਾਇਰ ਦਾ ਐਲਾਨ ਹੋ ਚੁੱਕਾ ਹੈ ਅਤੇ ਸਰਹੱਦੀ ਹਾਲਾਤ ਕੁਝ ਹੱਦ ਤੱਕ ਨਿਯੰਤਰਣ ‘ਚ ਆ ਗਏ ਹਨ, ਤਾਂ SGPC ਵੱਲੋਂ ਇਨ੍ਹਾਂ ਪਾਵਨ ਸਵਰੂਪਾਂ ਨੂੰ ਮੁੜ ਉਹਨਾਂ ਗੁਰਦੁਆਰਿਆਂ…
Read More

SGPC ਵੱਲੋਂ ਸਰਹੱਦੀ ਇਲਾਕਿਆਂ ਦੇ ਗੁਰੂ ਘਰਾਂ ਵਿੱਚ ਰਿਹਾਇਸ਼ ਤੇ ਲੰਗਰ ਲਈ ਪਹਿਲਕਦਮੀ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ Shiromani Gurdwara Parbandhak Committee ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ…
Read More