05
May
ਭਾਰਤੀ ਰਿਜ਼ਰਵ ਬੈਂਕ (RBI) ਨੇ ਹੋਮ ਲੋਨ, ਕਾਰ ਲੋਨ ਜਾਂ ਕਿਸੇ ਵੀ ਤਰ੍ਹਾਂ ਦਾ ਕਰਜ਼ਾ ਲੈਣ ਵਾਲੇ ਗਾਹਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇੱਕ ਇਤਿਹਾਸਕ ਫੈਸਲਾ ਲਿਆ ਹੈ। 1 ਜੁਲਾਈ 2026 ਤੋਂ ਬੈਂਕਿੰਗ ਨਿਯਮਾਂ ਵਿੱਚ ਵੱਡੀ ਤਬਦੀਲੀ ਹੋਣ ਜਾ ਰਹੀ ਹੈ, ਜਿਸ ਤਹਿਤ ਕੁਦਰਤੀ ਆਫ਼ਤਾਂ (ਜਿਵੇਂ ਹੜ੍ਹ, ਭੂਚਾਲ ਆਦਿ) ਦਾ ਸ਼ਿਕਾਰ ਹੋਣ ਵਾਲੇ ਗਾਹਕਾਂ ਨੂੰ ਹੁਣ ਰਾਹਤ ਲਈ ਬੈਂਕਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਸਗੋਂ ਬੈਂਕ ਖੁਦ ਉਨ੍ਹਾਂ ਦੀ ਮਦਦ ਲਈ ਅੱਗੇ ਆਵੇਗਾ। ਬੈਂਕ ਖੁਦ ਤੈਅ ਕਰਨਗੇ ਰਾਹਤ ਅਜੇ ਤੱਕ ਦੇ ਨਿਯਮਾਂ ਅਨੁਸਾਰ, ਆਫ਼ਤ ਦੇ ਸਮੇਂ ਰਾਹਤ ਪਾਉਣ ਲਈ ਗਾਹਕਾਂ ਨੂੰ ਖੁਦ ਬੈਂਕ ਜਾ ਕੇ ਲੰਬੀ ਕਾਗਜ਼ੀ ਕਾਰਵਾਈ ਕਰਨੀ ਪੈਂਦੀ…
